ਬਠਿੰਡਾ, 22 ਮਾਰਚ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਆਬਕਾਰੀ ਨੀਤੀ ਵਾਂਗੂ ਪੰਜਾਬ ਆਬਕਾਰੀ ਨੀਤੀ ਦੀ ਵੀ ਕੇਂਦਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਵਾਂ ਨੀਤੀਆਂ ਦੇ ਮਾਮਲੇ ਵਿਚ ਲਾਭਪਾਤਰੀ ਇਕੋ ਹਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਅਖੌਤੀ ਕੱਟੜ ਇਮਾਨਦਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਘੁਟਾਲੇ ਵਿਚ ਗ੍ਰਿਫਤਾਰੀ ਮਗਰੋਂ ਹੁਣ ਸਮਾਂ ਆ ਗਿਆ ਹੈ ਕਿ ਜਿਹਨਾਂ ਨੇ ਇਹੀ ਨੀਤੀ ਪੰਜਾਬ ਵਿਚ ਲਾਗੂ ਕਰ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ,
ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ
ਉਹਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ।ਉਹਨਾਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਆਬਕਾਰੀ ਨੀਤੀ ਬਿਲਕੁਲ ਹੂ ਬ ਹੂ ਦਿੱਲੀ ਆਬਕਾਰੀ ਨੀਤੀ ਵਰਗੀ ਸੀ ਕਿਉਂਕਿ ਇਸ ਵਿਚ ਲਾਭਪਾਤਰੀ ਵੀ ਉਹੀ ਵਿਅਕਤੀ ਸਨ ਜਿਹਨਾਂ ਨੂੰ ਦਿੱਲੀ ਵਿਚ ਲਾਭ ਮਿਲਿਆ। ਉਨ੍ਹਾਂ ਆਪ ਨੂੰ ਇਹ ਵੀ ਆਖਿਆ ਕਿ ਉਹ ਇਹ ਦੱਸੇ ਕਿ ਜੇਕਰ ਅਰਵਿੰਦ ਕੇਜਰੀਵਾਲ ਬੇਕਸੂਰ ਸੀ ਤਾਂ ਉਸਨੇ ਈ ਡੀ ਦੇ 9 ਸੰਮਨਾਂ ਨੂੰ ਅਣਡਿੱਠ ਕਿਉਂ ਕੀਤਾ? ਬੀਬੀ ਬਾਦਲ ਨੈ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ ਦੇਸ਼ ਹੀ ਨਹੀਂ ਬਲਕਿ ਪੰਜਾਬੀਆਂ ਨਾਲ ਵੀ ਝੂਠ ਬੋਲਿਆ ਹੈ।
ਪਟਵਾਰੀ ਦਾ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫਤਾਰ
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਔਰਤਾਂ ਨਾਲ ਵੀ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਦੋ ਸਾਲ ਬੀਤਣ ’ਤੇ ਵੀ ਔਰਤਾਂ ਨੂੰ ਇਕ ਫੁੱਟੀ ਕੌਡੀ ਵੀ ਨਹੀਂ ਦਿੱਤੀ ਗਈ । ਕਾਂਗਰਸ ਤੇ ਆਪ ਗਠਜੋੜ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਸਤੇ ਆਪਸੀ ਸਮਝੌਤਾ ਕੀਤਾ ਹੈ ਅਤੇ ਉਹਨਾਂ ਨੇ ਪੰਜਾਬ ਨੂੰ ਛੱਡ ਕੇ ਦੇਸ਼ ਦੇ ਹਰ ਹਿੱਸੇ ਵਾਸਤੇ ਗਠਜੋੜ ਕੀਤਾ ਹੈ।