ਬਠਿੰਡਾ, 2 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਆਮ ਆਦਮੀ ਪਾਰਟੀ ਆਗੂ ਉਹਨਾਂ ਦੀਆਂ ਵੋਟਾਂ ਮੰਗਣ ਆਉਣ ਤਾਂ ਉਹ ਉਹਨਾਂ ਨੂੰ ਆਖਣ ਕਿ ਪਹਿਲਾਂ ਹਰ ਮਹਿਲਾ ਦਾ 24-24 ਹਜ਼ਾਰ ਰੁਪਏ ਦਾ ਬਕਾਇਆ ਦੇ ਕੇ ਫਿਰ ਉਹਨਾਂ ਦੀਆਂ ਵੋਟਾਂ ਮੰਗਣ ਕਿਉਂਕਿ ਪਾਰਟੀ ਨੇ ਹਰ ਔਰਤ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਬਠਿੰਡਾ ਦੇ ਐਮ ਪੀ ਜਿਹਨਾਂ ਨੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਭੱਟੀ ਦੇ ਨਾਲ ਬਠਿੰਡਾ ਦਿਹਾਤੀ ਹਲਕੇ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ, ਨੇ ਕਿਹਾ ਕਿ ਹਜ਼ਾਰਾਂ ਔਰਤਾਂ ਨੇ ਇਸ ਆਸ ਵਿਚ ਬੈਂਕ ਖ਼ਾਤੇ ਖੁਲ੍ਹਵਾ ਲਏ ਕਿ ਉਹਨਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਿਆ ਮਿਲਿਆ ਕਰੇਗਾ।
ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ
ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਸੱਤਾ ਵਿਚ ਆਏ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵਾਅਦਾ ਹੀ ਭੁਲਾ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਪ ਨੇ ਸਿਰਫ ਮਹਿਲਾਵਾਂ ਨਾਲ ਹੀ ਧੋਖਾ ਨਹੀਂ ਕੀਤਾ ਬਲਕਿ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਹੀ 25-25 ਹਜ਼ਾਰ ਰੁਪੲ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਕੀਤਾ ਵਾਅਦਾ ਵੀ ਵਿਸਾਰ ਦਿੱਤਾ ਹੈ। ਹੁਣ ਤਾਂ ਗਿਰਦਾਵਰੀ ਤੋਂ ਬਾਅਦ ਵੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ ਹਾਲਾਂਕਿ ਦੋ ਸਾਲਾਂ ਵਿਚ ਤਿੰਨ ਵਾਰ ਕਿਸਾਨਾਂ ਨੂੰ ਗੜ੍ਹੇਮਾਰੀ ਤੇ ਮੀਂਹ ਕਾਰਨ ਫਸਲਾਂ ਦੀ ਬਰਬਾਦੀ ਸਹਿਣੀ ਪਈ ਹੈ। ਬੀਬੀ ਬਾਦਲ ਨੇ ਲੋਕਾਂ ਨੂੰ ਕਿਹਾ ਕਿ ਉਹ ਆਪ ਤੇ ਕਾਂਗਰਸ ਤੋਂ ਚੌਕਸ ਰਹਿਣ।
ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ
ਦੋਵਾਂ ਪਾਰਟੀਆਂ ਨੇ ਕੌਮੀ ਪੱਧਰ ’ਤੇ ਗਠਜੋੜ ਕਰ ਲਿਆ ਹੈ ਅਤੇ ਪੰਜਾਬ ਵਿਚ ਤੁਹਾਨੂੰ ਵੱਖ-ਵੱਖ ਲੜਦੇ ਹੋਣ ਦੇ ਦਾਅਵੇ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਚਾਰ ਹਫਤਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਤੇ ਫਿਰ ਆਪ ਨੇ 10 ਦਿਨਾਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਜਦੋਂ ਆਪ ਦੇ ਦੌਰ ਵਿਚ ਨਸ਼ੇ ਦਾ ਕਾਰੋਬਾਰ ਅਨੇਕਾਂ ਗੁਣਾ ਵੱਧ ਗਿਆ। ਉਹਨਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਤੁਲਨਾ ਪਿਛਲੀ ਅਕਾਲੀ ਦਲ ਦੀ ਸਰਕਾਰ ਨਾਲ ਕਰਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕੈਂਸਰ ਦੇ ਇਲਾਜ ਲਈ ਵਿੱਤੀ ਸਹਾਇਤਾ, ਲੜਕੀਆਂ ਲਈ ਮੁਫਤ ਸਾਈਕਲ ਵਰਗੀਆਂ ਅਨੇਕਾਂ ਸਕੀਮਾਂ ਤਾਂ ਆਪ ਸਰਕਾਰ ਵੱਲੋਂ ਬੰਦ ਹੀ ਕਰ ਦਿੱਤੀਆਂ ਗਈਆਂ ਹਨ।
Share the post "ਹਰਸਿਮਰਤ ਨੇ ਮਹਿਲਾ ਵੋਟਰਾਂ ਨੂੰ ਆਪ ਆਗੂਆਂ ਕੋਲੋਂ ਹਜ਼ਾਰ-ਹਜ਼ਾਰ ਰੁਪਏ ਦੀ ਬਕਾਇਆ ਰਾਸ਼ੀ ਮੰਗਣ ਲਈ ਕਿਹਾ"