ਹਰਸਿਮਰਤ ਦਾ ਦਾਅਵਾ: ਉਹ ਵਾਲਾ ਪ੍ਰਤੀਨਿਧ ਚੁਣੋ ਜੋ ਸੰਸਦ ਵਿਚ ਤੁਹਾਡੇ ਹੱਕਾਂ ਦੀ ਰਾਖੀ ਕਰ ਸਕੇ

Date:

spot_img

ਬਠਿੰਡਾ, 7 ਮਈ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਪ੍ਰਤੀਨਿਧ ਚੁਣਨ ਜੋ ਸੰਸਦ ਵਿਚ ਉਹਨਾਂ ਦੇ ਹੱਕਾਂ ਦੀ ਰਾਖੀ ਕਰ ਸਕੇ ਅਤੇ ਉਹਨਾਂ ਇਹ ਵੀ ਦਾਅਵਾ ਕੀਤਾ ਕਿ ਸਿਰਫ ਅਕਾਲੀ ਦਲ ਹੀ ਉਹਨਾਂ ਦੇ ਹੱਕਾਂ ਵਾਸਤੇ ਲੜ ਰਿਹਾ ਹੈ ਤੇ ਦਿੱਲੀ ਆਧਾਰਿਤ ਪਾਰਟੀਆਂ ਤਾਂ ਪੰਜਾਬ ਦੇ ਹੱਕਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।

ਜਿੱਤਣ ਤੋਂ ਬਾਅਦ ਸਾਰੇ ਹਲਕਿਆਂ ਦਾ ਕਰਾਂਗਾ ਇਕਸਾਰ ਵਿਕਾਸ: ਜੀਤਮਹਿੰਦਰ ਸਿੱਧੂ

ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖ਼ੋ ਦੇ ਨਾਲ ਮਿਲ ਕੇ ਮੌੜ ਹਲਕੇ ਦਾ ਦੌਰਾ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹੱਕਾਂ ਲਈ ਡੱਟਦਾ ਰਿਹਾ ਹੈ, ਭਾਵੇਂ ਉਹ ਕਿਸਾਨਾਂ ਲਈ ਐਮ ਐਸ ਪੀ ਯਕੀਨੀ ਬਣਾਉਣ ਦਾ ਮਾਮਲਾ ਹੋਵੇ, ਦਰਿਆਈ ਪਾਣੀਆਂ ਦੀ ਰਾਖੀ ਹੋਵੇ, ਪੰਜਾਬ ਲਈ ਰਾਜਧਾਨੀ ਦੀ ਮੰਗ ਜ਼ੋਰਦਾਰ ਢੰਗ ਨਾਲ ਚੁੱਕਣੀ ਹੋਵੇ ਅਤੇ ਭਾਵੇਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਹੋਵੇ ਜਿਹਨਾਂ ਨੇ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਉਹਨਾਂ ਕਿਹਾ ਕਿ ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਇਹਨਾਂ ਮਸਲਿਆਂ ’ਤੇ ਚੁੱਪ ਹਨ ਕਿਉਂਕਿ ਪੰਜਾਬ ਤੇ ਦਿੱਲੀ ਵਿਚ ਇਕੋ ਵਿਸ਼ੇ ’ਤੇ ਉਹਨਾਂ ਦੇ ਸਟੈਂਡ ਵੱਖੋ-ਵੱਖ ਹਨ। ਉਹਨਾਂ ਕਿਹਾ ਕਿ ਇਸੇ ਲਈ ਜ਼ਰੂਰੀ ਹੈ ਕਿ ਤੁਸੀਂ ਸੂਬੇ ਦੀ ਵਾਗਡੋਰ ਇਕ ਖੇਤਰੀ ਪਾਰਟੀ ਨੂੰ ਦਿਓ ਜੋ ਤੁਹਾਡੀਆਂ ਆਸਾਂ ’ਤੇ ਖਰੀ ਉਤਰੇ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...