ਨਵੀਂ ਦਿੱਲੀ, 26 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ’ਤੇ ਐਮ ਐਸ ਪੀ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ ਭਾਵ ਅੰਤਰ ਸਕੀਮ ਲਾਗੂ ਕੀਤੀ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਕੌਮਾਂਤਰੀ ਵਪਾਰ ਲਈ ਵਾਹਗਾ ਸਰਹੱਦ ਖੋਲ੍ਹੀ ਜਾਵੇ, ਸਾਈਕਲ ਅਤੇ ਖੇਡ ਉਦਯੋਗਿਕ ਨੂੰ ਰਿਆਇਤਾਂ ਦਿੱਤੀਆਂ ਜਾਣ ਅਤੇ ਪੰਜਾਬ ਦਾ ਰੋਕਿਆ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਅਤੇ ਸਰਵ ਸਿੱਖਿਆ ਅਭਿਆਨ ਦਾ ਬਕਾਇਆ ਪੰਜਾਬ ਨੂੰ ਜਾਰੀ ਕੀਤਾ ਜਾਵੇ।
ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ
ਬਜਟ ’ਤੇ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਪੰਜਾਬ ਨਾਲ ਹੋਈਆਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕੀਤੇ ਜਾਣ ਦੀ ਵੀ ਮੰਗ ਕੀਤੀ ਤੇ ਕਿਹਾ ਕਿ ਰਾਜਸਥਾਨ ਨੂੰ ਦਿੱਤੇ 8 ਐਮ ਏ ਐਫ ਪਾਣੀ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ। ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ’ਸਰਕਾਰ ਬਚਾਓ ਬਜਟ 2024’ ਹੈ ਜਿਸ ਵਿਚ ਕਿਸਾਨਾਂ, ਗਰੀਬਾਂ, ਔਰਤਾਂ ਅਤੇ ਨੌਜਵਾਨਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਜਟ ਸਿਰਫ ਭਾਜਪਾ ਨਾਲ ਰਲ ਕੇ ਆਂਧਰਾ ਪ੍ਰਦੇਸ਼ ਅਤੇ ਬਿਹਾਰ ਵਿਚ ਸਰਕਾਰ ਚਲਾ ਰਹੇ ਗਠਜੋੜ ਦੇ ਦੋ ਭਾਈਵਾਲਾਂ ਦੀ ਸੇਵਾ ਵਾਲਾ ਹੈ ਕਿਉਂਕਿ ਉਹਨਾਂ ਨੂੰ ਫੰਡਾਂ ਦਾ ਵੱਡਾ ਹਿੱਸਾ ਮਿਲਿਆ ਹੈ ਅਤੇ ਬਾਕੀ ਸਾਰੇ ਰਾਜਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਐਮ ਪੀ ਨੇ ਆਪਣੇ ਦਮਦਾਰ ਭਾਸ਼ਣ ਵਿਚ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਹੜ੍ਹਾਂ ਤੇ ਧਾਰਮਿਕ ਸਥਾਨਾਂ ਵਾਲੇ ਸਰਕਟਾਂ ਨੂੰ ਵੀ ਵਿਤਕਰੇ ਰਹਿਤ ਨਹੀਂ ਛੱਡਿਆ ਗਿਆ।
ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਸਮਾਰੋਹ ਮਨਾਇਆ
ਉਹਨਾਂ ਕਿਹਾ ਕਿ ਹੋਰ ਧਾਰਮਿਕ ਸਰਕਟਾਂ ਤੇ ਅਸਥਾਨਾਂ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ ਪਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਿਥੇ ਰੋਜ਼ਾਨਾ ਦੁਨੀਆਂ ਭਰ ਤੋਂ ਦੋ ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੁੰਦੇ ਹਨ, ਲਈ ਧਾਰਮਿਕ ਟੂਰਿਜ਼ਮ ਫੰਡ ਵਿਚੋਂ ਕੋਈ ਗ੍ਰਾਂਟ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਹੜ੍ਹਾਂ ਵਾਸਤੇ ਰਾਹਤ ਦਿੱਤੀ ਗਈ ਹੈ ਪਰ ਪੰਜਾਬ ਜਿਥੇ ਹਿਮਾਚਲ ਪ੍ਰਦੇਸ਼ ਵਿਚ ਡੈਮਾਂ ਦੇ ਫਲੱਡ ਗੇਟ ਖੋਲ੍ਹਣ ’ਤੇ ਹੜ੍ਹ ਆਉਂਦੇ ਹਨ, ਨੂੰ ਵਿਸਾਰ ਦਿੱਤਾ ਗਿਆ ਹੈ। ਉਹਨਾਂ ਕੇਂਦਰ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਉਹਨਾਂ ਲਈ ਦੁਸ਼ਮਣ ਹੈ ? ਪਿਛਲੇ ਇਕ ਦਹਾਕੇ ਵਿਚ ਕਿਸਾਨਾਂ ਦੀ ਆਮਦਨ ਵਿਚ ਆਈ ਗਿਰਾਵਟ ਦਾ ਜ਼ਿਕਰ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਐਨ ਡੀ ਏ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ ਪਰ ਸੱਚਾਈ ਇਹ ਹੈ ਕਿ ਖੇਤੀ ਵਿਕਾਸ ਦਰ ਜੋ 2022-23 ਵਿਚ 4.7 ਫੀਸਦੀ ਸੀ ਜੋ ਹੁਣ 1.4 ਫੀਸਦੀ ਰਹਿ ਗਈ ਹੈ।
Share the post "ਹਰਸਿਮਰਤ ਨੇ ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ ਅਤੇ ਪੰਜਾਬ ਦਾ ਬਕਾਇਆ ਆਰਡੀਐਫ ਜਾਰੀ ਕਰਨ ਦੀ ਕੀਤੀ ਮੰਗ"