ਹਰਸਿਮਰਤ ਨੇ ਪਾਕਿਸਤਾਨ ਨਾਲ ਵਪਾਰ ਵਾਸਤੇ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ

0
50
+1

ਨਵੀਂ ਦਿੱਲੀ, 2 ਜੁਲਾਈ: ਬਠਿੰਡਾ ਦੇ ਐਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਅਤੇ ਐਮ ਐਸ ਪੀ ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ ਅਤੇ ਨਾਲ ਹੀ ਉਹਨਾਂ ਇਹ ਵੀ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਅਤੇ ਪੰਜਾਬ ਨੂੰ ਖਾਸ ਤੌਰ ’ਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ। ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲਦਿਆਂ ਸ਼੍ਰੀਮਤੀ ਬਾਦਲ ਨੇ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਦੂਜੀਆਂ ਮੰਗਾਂ ਨੂੰ ਮੰਨਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ।

ਐਸਐਚਓ ਦੀ ਗੁੰਡਾਗਰਦੀ,ਡਿਊਟੀ ਨੂੰ ਲੈ ਕੇ ਆਪਣੇ ਹੀ ਥਾਣੇਦਾਰ ਨੂੰ ਕੁੱਟ-ਕੁੱਟ ਕੇ ਕੀਤਾ ਅਧਮੋਇਆ

ਉਹਨਾਂ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਕੀਤਾ ਇਕਰਾਰ ਵੀ ਚੇਤੇ ਕਰਵਾਇਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਅਦਾਲਤ ਨੂੰ ਇਹ ਕਿਹਾ ਕਿ ਸਿੱਖ ਬੰਦੀ ਸਮਾਜ ਲਈ ਖ਼ਤਰਾ ਹਨ ਅਤੇ ਬਾਅਦ ਵਿਚ ਹੁਣ ਇਹ ਸ਼ਰਤ ਲਗਾ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਆਪਣੇ ਕੀਤੇ ਲਈ ਮੁਆਫੀ ਮੰਗਣੀ ਪਵੇਗੀ। ਬੀਬੀ ਬਾਦਲ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ।

Big Breaking: ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ AAP ‘ਚ ਸ਼ਾਮਲ

ਉਹਨਾਂ ਕਿਹਾ ਕਿ ਇਹ ਭਰੋਸਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਜਦੋਂ ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਕੇਂਦਰ ਨੂੰ ਆਪਣਾ ਵਾਅਦਾ ਚੇਤੇ ਕਰਵਾਉਣ ਵਾਸਤੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਹਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਪੰਜਾਬ ਲਈ ਵਿਸ਼ੇਸ਼ ਇੰਡਸਟਰੀਅਲ ਪੈਕੇਜ ਦੀ ਵੀ ਮੰਗ ਕੀਤੀ। ਬਠਿੰਡਾ ਦੇ ਐਮ ਪੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿੱਖ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੇਂ ਫੌਜਦਾਰੀ ਕਾਨੂੰਨਾਂ ਤਹਿਤ ਪੁਲਿਸ ਨੂੰ ਵੱਧ ਤਾਕਤਾਂ ਦੇ ਕੇ ਐਮਰਜੰਸੀ ਵਰਗੇ ਹਾਲਾਤ ਬਣਾਉਣ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਹਨਾਂ ਨੈ ਇਹ ਵੀ ਕਿਹਾ ਕਿ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਤੱਕ ਨਹੀਂ ਚੁੱਕਣ ਦਿੱਤੀ ਜਾ ਰਹੀ।

 

+1

LEAVE A REPLY

Please enter your comment!
Please enter your name here