spot_img
spot_img

ਹਰਸਿਮਰਤ ਕੌਰ ਬਾਦਲ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਖਿਲਾਫ ਕੈਂਡਲ ਮਾਰਚ ਵਿਚ ਕੀਤੀ ਸ਼ਮੂਲੀਅਤ

Date:

spot_img

👉ਕਿਹਾ,ਪਾਕਿਸਤਾਨ ਨਾਲ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਵੀ ਵਪਾਰ ਅਟਾਰੀ ਵਾਂਗੂ ਬੰਦ ਕੀਤਾ ਜਾਵੇ
Bathinda News: ਦੋ ਦਿਨ ਪਹਿਲਾਂ ਪਹਿਲਗਾਮ ਦੇ ਵਿਚ ਸੈਲਾਨੀਆਂ ਉਪਰ ਹੋਏ ਅੱਤਵਾਦੀ ਹਮਲੇ ਦੇ ਰੋਸ਼ ਵਜੋਂ ਵੀਰਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਸ਼ਹਿਰ ’ਚ ਕੈਂਡਲ ਮਾਰਚ ਕੱਢਿਆ ਗਿਆ। ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਆਯੋਜਿਤ ਇਸ ਕੈਂਡਲ ਮਾਰਚ ਵਿਚ ਸਮੂਲੀਅਤ ਕਰਨ ਲਈ ਬਠਿੰਡਾ ਹਲਕੇ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਪੁੱਜੇ।

ਇਹ ਵੀ ਪੜ੍ਹੋ ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਭਾਰਤ ਵਿਚ ਅਤਿਵਾਦ ਨੂੰ ਉਤਸ਼ਾਹਿਤ ਕਰਨ ਖਿਲਾਫ ਪਾਕਿਸਤਾਨ ਖਿਲਾਫ ਠੋਸ ਕਾਰਵਾਈ ਕੀਤੀ ਜਾਵੇ। ਮੈਂਬਰ ਪਾਰਲੀਮੈਂਟ ਨੇ ਅਤਿਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਇਹਨਾਂ ਮੌਤਾਂ ਦਾ ਬਦਲਾ ਲਿਆ ਜਾਵੇਗਾ। ਸਾਬਕਾ ਕੇਂਦਰੀ ਮੰਤਰੀ ਨੇ ਇਸ ਮਾਮਲੇ ਵਿਚ ਖੁਫੀਆ ਅਸਫਲਤਾ ਦੇ ਨਾਲ-ਨਾਲ ਪ੍ਰਮੁੱਖ ਸੈਲਾਨੀ ਅਸਥਾਨਾਂ ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਸੈਲਾਨੀ ਜਾਂਦੇ ਹਨ, ’ਤੇ ਪੁਲਿਸ ਜਾਂ ਫੌਜ ਤਾਇਨਾਤ ਨਾ ਹੋਣ ਦੇ ਮਾਮਲੇ ਦੀ ਜਾਂਚ ਵੀ ਮੰਗੀ।

ਇਹ ਵੀ ਪੜ੍ਹੋ ਕਣਕ ਨੂੰ ਲੱਗੀ ਅੱਗ ਕਾਰਨ ਮੋਟਰਸਾਈਕਲ ਸਵਾਰ ਭੈਣ-ਭਰਾ ਝੁਲਸੇ, ਭੈਣ ਦੀ ਹੋਈ ਮੌ+ਤ, ਭਰਾ ਦੀ ਹਾਲਾਤ ਗੰਭੀਰ

ਬੀਬੀ ਬਾਦਲ ਨੇ ਕਿਹਾ ਕਿ ਇਸ ਹਮਲੇ ਮਗਰੋਂ ਅਟਾਰੀ ਬਾਰਡਰ ਬੰਦ ਕਰ ਦਿੱਤਾ ਗਿਆ ਹੈ ਪਰ ਨਾਲ ਹੀ ਗੁਜਰਾਤ ਅਤੇ ਮਹਾਰਾਸ਼ਟਰ ਵਰਗੇ ਬੰਦਰਗਾਹਾਂ ਤੋਂ ਵੀ ਵਪਾਰ ਬੰਦ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਗੁਜਰਾਤ ਬੰਦਰਗਾਹ ’ਤੇ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਈ ਸੀ ਜਿਸ ਤੋਂ ਸਪਸ਼ਟ ਹੈ ਕਿ ਨਸ਼ਿਆਂ ਦਾ ਇਹ ਪੈਸਾ ਭਾਰਤ ਵਿਚ ਨਾਰਕੋ ਅਤਿਵਾਦ ਫੈਲਾਉਣ ਵਾਸਤੇ ਵਰਤਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਵੱਡੀ ਕਾਰਵਾਈ; ਐਸ ਐਸ ਪੀ ਵੱਲੋਂ ਦੋ ਥਾਣੇਦਾਰ ਤੇ ਇੱਕ ਹੌਲਦਾਰ ਨੌਕਰੀਓ ਬਰਖਾਸਤ

ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਵਪਾਰ ਦੇ ਇਹ ਰਸਤੇ ਤੁਰੰਤ ਬੰਦ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਨਸ਼ਿਆਂ ਦੇ ਤਸਕਰਾਂ ਵਾਸਤੇ ਰਾਹ ਬੰਦ ਹੋਣ।ਮੈਂਬਰ ਪਾਰਲੀਮੈਂਟ ਨੇ ਸੈਲਾਨੀਆਂ ਦੀ ਜਾਨ ਬਚਾਉਣ ਵਾਸਤੇ ਆਪਣੀ ਜਾਨ ਵਾਰਨ ਵਾਲੇ ਘੁੜਸਵਾਰ ਆਦਿਲ ਹਸਨ ਦੀ ਵੀ ਸ਼ਲਾਘਾ ਕੀਤੀ ਜਿਸਨੇ ਆਪਣੀ ਜਾਨ ਵਾਰ ਕੇ ਅਦੁੱਤੀ ਮਿਸਾਲ ਪੇਸ਼ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...