WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼

40 Views

ਬਿੱਲ ਵਿਚ ਸਕੂਲਾਂ ਵਿਚ ਸਿੱਖਿਆ ਪ੍ਰੋਗਰਾਮ ਉਲੀਕਣ ਤੇ ਨਸ਼ਾ ਮੁਕਤ ਮਾਹੌਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ
ਚੰਡੀਗੜ੍ਹ, 12 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਪ੍ਰਾਈਵੇਟ ਮੈਂਬਰ ਬਿੱਲ ਸੰਸਦ ਵਿਚ ਪੇਸ਼ ਕਰਨ ਦਾ ਮਕਸਦ ਬੱਚਿਆਂ ਅਤੇ ਅੱਲ੍ਹੜ ਨੌਜਵਾਨਾਂ ਵਿਚ ਨਸ਼ਿਆਂ ਦੀ ਦੁਰਵਰਤੋਂ ਦੀ ਨਿਰੰਤਰ ਵੱਧ ਰਹੀ ਸਮੱਸਿਆ ਨੂੰ ਖ਼ਤਮ ਕਰਨਾ ਹੈ।ਬਿੱਲ ਪੇਸ਼ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਿੱਲ ਦਾ ਮਕਸਦ ਸਕੂਲਾਂ ਵਿਚ ਨਸ਼ਿਆਂ ਤੋਂ ਬਚਾਅ ਲਈ ਸਿੱਖਿਆ ਪ੍ਰਦਾਨ ਕਰਨਾ, ਸ਼ੁਰੂਆਤੀ ਉਮਰ ਵਿਚ ਜਾਗਰੂਕਤਾ ਬਣਾਉਣਾ, ਬੱਚਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਤੋਂ ਜਾਣੂ ਕਰਵਾਉਣਾ, ਦੁਰਵਰਤੋਂ ਰੋਕਣਾ ਤੇ ਉਹਨਾਂ ਨੂੰ ਚੰਗੀ ਚੋਣ ਦੇ ਲਾਇਕ ਬਣਾਉਣਾ ਹੈ।ਬਿੱਲ ਵਿਚ ਕਿਹਾ ਗਿਆ ਕਿ ਇਸਦਾ ਮਕਸਦ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸਿੱਖਿਆ ਨੂੰ ਸਾਰੀਆਂ ਸਿੱਖਿਆ ਸੰਸਥਾਵਾਂ ਵਿਚ ਪੜ੍ਹਾਈ ਦੇ ਵਿਸ਼ੇ ਵਜੋਂ ਸ਼ਾਮਲ ਕਰਵਾਉਣਾ ਹੈ।

ਇਹ ਵੀ ਪੜ੍ਹੋਨੌਕਰੀਆਂ ਦੇ ਗੱਫ਼ੇ ਵੰਡਣ ਦੇ ਮਾਮਲੇ ’ਚ ਬੁਰਾ ਫ਼ਸੇ ਮਨਪ੍ਰੀਤ ਬਾਦਲ, ਚੋਣ ਕਮਿਸ਼ਨ ਨੇ ਕੱਢਿਆ ਨੋਟਿਸ

ਉਹਨਾਂ ਕਿਹਾ ਕਿ ਬਿੱਲ ਦਾ ਮਕਸਦ ਨਸ਼ਿਆਂ ਦੀ ਦੁਰਵਰਤੋਂ ਦੇ ਬੱਚਿਆਂ ਦੀ ਸਿਹਤ ’ਤੇ ਅਸਰ, ਕਾਨੂੰਨੀ ਪਹਿਲੂਆਂ ਤੇ ਸਮਾਜਿਕ ਨਤੀਜਿਆਂ ਬਾਰੇ ਬੱਚਿਆਂ ਨੂੰ ਜਾਗਰੂਕਤ ਕਰਨਾ ਅਤੇ ਅਧਿਆਪਕਾਂ ਤੇ ਮਾਪਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਚਿੰਨ੍ਹਾਂ ਦੀ ਪਛਾਣ ਬਾਰੇ ਲੋੜੀਂਦਾ ਮਾਰਗ ਦਰਸ਼ਨ ਦੇਣ ਦੀ ਵਿਵਸਥਾ ਕਰਨਾ ਹੈ।ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਅਤੇ ਸੂਬਾਈ ਸਿੱਖਿਆ ਬੋਰਡਾਂ ਨੂੰ ਸਕੂਲਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਲੋੜੀਂਦੀ ਜਾਗਰੂਕਤਾ ਸਿੱਖਿਆ ਦੇਣ ਦਾ ਵਿਸ਼ਾ ਸ਼ੁਰੂ ਕਰਨਾ ਚਾਹੀਦਾ ਹੈ।

 

Related posts

ਅਮਰੀਕਾ ’ਚ ਪੰਜਾਬੀ ਨੌਜਵਾਨ ਨੇ ਦੋ ਭੈਣਾਂ ’ਤੇ ਚਲਾਈਆਂ ਗੋ+ਲੀਆਂ,ਇੱਕ ਦੀ ਹੋਈ ਮੌ+ਤ

punjabusernewssite

ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਪਲੇਠੇ ਭਾਸ਼ਣ ਦੌਰਾਨ ਕਿਸਾਨਾਂ ਦਾ ਮੁੱਦਾ ਜੋਰਦਾਰ ਨਾਲ ਢੰਗ ਨਾਲ ਚੁੱਕਿਆ

punjabusernewssite

ਵਾਈਐਸਆਰਸੀਪੀ ਅਤੇ ਬੀਜੇਡੀ ਕੁਝ ‘ਮਜ਼ਬੂਰੀਆਂ’ ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਆਪ

punjabusernewssite