Bathinda News: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੌਜੂਦਾ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਬੀਬੀ ਵਾਲਾ ਦੇਵ ਵਿਕਾਸ ਕਾਰਜਾਂ ਲਈ 5.50 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਦਿੱਤਾ ਗਿਆ। ਇਹ ਗ੍ਰਾਂਟ ਸ਼੍ਰੋਮਣੀ ਅਕਾਲੀ ਦਲ ਬਾਦਲ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਭੁੱਚੋ ਹਲਕੇ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੇ ਸਹਿਯੋਗ ਨਾਲ ਦਿੱਤੀ ਗਈ। ਪਿੰਡ ਦੇ ਸਰਪੰਚ ਗੁਰਮੇਲ ਸਿੰਘ, ਪੰਚ ਤਨਪ੍ਰੀਤ ਸਿੰਘ ਔਲਖ, ਪੰਚ ਗੁਰਪ੍ਰੀਤ ਸਿੰਘ, ਯੂਥ ਕਲੱਬ ਦੇ ਮੈਂਬਰ ਅਤੇ ਅਕਾਲੀ ਦਲ ਦੇ ਸਮਰਥਕ ਜਸਵਿੰਦਰ ਸਿੰਘ ਖੱਟੜਾ ਤੇ ਕੁਲਜੀਤ ਸਿੰਘ ਖੱਟੜਾ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਸਬੰਧੀ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਅਤੇ ਨੌਜਵਾਨਾਂ ਲਈ ਖੇਡਾਂ ਤੇ ਸਿਹਤ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਬਾਰੇ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ 👉Punjab Police ਦੇ ਇੱਕ ਹੋਰ ASI ‘ਤੇ ਚੱਲੀਆਂ ਗੋ/ਲੀ/ਆਂ ; ਨਿੱਜੀ ਰੰਜਿਸ਼ ਦਾ ਸ਼ੱਕ!
ਇਸ ’ਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਕੁੱਲ 5 ਲੱਖ 50 ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਗ੍ਰਾਂਟ ਵਿੱਚੋਂ 4 ਲੱਖ ਰੁਪਏ ਪਿੰਡ ਦੀ ਗਲੀ ਦੀ ਉਸਾਰੀ ਲਈ ਦਿੱਤੇ ਗਏ ਹਨ, ਜਦਕਿ 1 ਲੱਖ 50 ਹਜ਼ਾਰ ਰੁਪਏ ਪਿੰਡ ਦੇ ਯੂਥ ਕਲੱਬ ਨੂੰ ਖੇਡਾਂ ਅਤੇ ਜਿਮ ਦੇ ਸਾਮਾਨ ਲਈ ਦਿੱਤੇ ਗਏ ਹਨ। ਗ੍ਰਾਂਟ ਮਿਲਣ ਨਾਲ ਪਿੰਡ ਦੀ ਸਬੰਧਤ ਗਲੀ ਦੀ ਉਸਾਰੀ ਦਾ ਕੰਮ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਕਸਰਤ ਨਾਲ ਜੋੜਨ ਲਈ ਸਹੂਲਤਾਂ ਵਿੱਚ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਪਿੰਡ ਦੇ ਨੁਮਾਇੰਦਿਆਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਮਿਲੀ ਇਸ ਗ੍ਰਾਂਟ ਨਾਲ ਜਿੱਥੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਨੂੰ ਹੁਲਾਰਾ ਮਿਲੇਗਾ, ਉੱਥੇ ਯੂਥ ਕਲੱਬ ਨੂੰ ਮਿਲੀ ਰਾਸ਼ੀ ਰਾਹੀਂ ਨੌਜਵਾਨਾਂ ਲਈ ਖੇਡਾਂ ਅਤੇ ਜਿਮ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਸਕੇਗਾ।
ਇਹ ਵੀ ਪੜ੍ਹੋ 👉ਦੁਨੀਆਂ ‘ਚ ਆ ਗਈ ਨਵੀਂ ਬਿਮਾਰੀ, ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖ਼ਤਰਾ
ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਵਿੱਚ ਮਦਦ ਮਿਲ ਸਕਦੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਪਿੰਡ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਇਹ ਰਾਸ਼ੀ ਵਿਕਾਸ ਕਾਰਜਾਂ ਅਤੇ ਨੌਜਵਾਨਾਂ ਨਾਲ ਸਬੰਧਤ ਸਹੂਲਤਾਂ ਲਈ ਵਰਤੀ ਜਾਵੇਗੀ। ਇਸ ਮੌਕੇ ਪਿੰਡ ਬੀਬੀਵਾਲਾ ਦੇ ਪੰਚ ਤਨਪ੍ਰੀਤ ਸਿੰਘ ਔਲਖ, ਸਰਪੰਚ ਗੁਰਮੇਲ ਸਿੰਘ, ਪੰਚ ਗੁਰਪ੍ਰੀਤ ਸਿੰਘ, ਯੂਥ ਕਲੱਬ ਦੇ ਨੌਜਵਾਨ ਮੈਂਬਰਾਂ ਤੋਂ ਇਲਾਵਾ ਜਸਵਿੰਦਰ ਸਿੰਘ ਖੱਟੜਾ ਅਤੇ ਕੁਲਜੀਤ ਸਿੰਘ ਖੱਟੜਾ ਵੀ ਹਾਜ਼ਰ ਸਨ। ਫੋਟੋ 05 ਬੀਟੀਡੀਐੱਚ 74 ਕੈਪਸ਼ਨ, ਬੀਬਾ ਹਰਸਿਮਰਤ ਕੌਰ ਬਾਦਲ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚੈਕ ਦਿੰਦੇ ਹੋਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



