👉ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰਨ ਦੀ ਕੀਤੀ ਅਪੀਲ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਭੁੱਚੋ ਮੰਡੀ ਵਿਚ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਪ੍ਰਭਾਵਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹੇ ਦੇ ਨਾਲ-ਨਾਲ ਮਾਲਵਾ ਪੱਟੀ ਵਿਚ ਗੜ੍ਹੇਮਾਰੀ ਕਾਰਨ ਜਿਹੜੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੀ ਹਾਲਾਤ ਬਾਰੇ ਕੁਝ ਨਹੀਂ ਬੋਲ ਰਹੇ ਤੇ ਮੁਆਵਜ਼ੇ ਦਾ ਐਲਾਨ ਨਹੀਂ ਕਰ ਰਹੇ ਹਾਲਾਂਕਿ ਉਹਨਾਂ ਨੇ ਇਲਾਕੇ ਵਿਚ ਰਾਤ ਵੀ ਬਿਤਾਈ ਹੈ।
ਇਹ ਵੀ ਪੜ੍ਹੋ ਚੋਰਾਂ ਦੇ ਹੌਸਲੇ ਬੁਲੰਦ; ਚੋਰੀ ਕਰਨ ਆਏ ਚੋਰ ਘਰ ‘ਚ ਮੁਰਗਾ ਬਣਾ ਕੇ ਵੀ ਖਾ ਗਏ !
ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਫਸਲ ਜੋ ਵਾਢੀ ਵਾਸਤੇ ਤਿਆਰ ਸੀ, ਹਜ਼ਾਰਾਂ ਏਕੜ ਵਿਚ ਤਬਾਹ ਹੋ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਬੀਤੇ ਸਮੇਂ ਵਿਚ ਇਹ ਦਾਅਵਾ ਕੀਤਾ ਸੀ ਕਿ ਸਰਕਾਰ ਮੁਰਗੀਆਂ ਤੇ ਬੱਕਰੀਆਂ ਦਾ ਵੀ ਮੁਆਵਜ਼ਾ ਦੇਵੇਗੀ ਪਰ ਬੀਤੇ ਸਮੇਂ ਵਾਂਗੂ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਵਿਚ ਹੋਏ ਝੋਨੇ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ ਤੇ ਇਸ ਵਾਰ ਵੀ ਸਰਕਾਰ ਮੁਆਵਜ਼ਾ ਦੇਣ ਦੇ ਰੌਂਅ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਹਾਲਾਤ ਬਹੁਤ ਮਾੜੀ ਹੈ। ਉਹਨਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਨਾ ਦਿੱਤੀ ਤਾਂ ਅਗਲੀ ਅਕਾਲੀ ਦਲ ਦੀ ਸਰਕਾਰ 2027 ਵਿਚ ਕਿਸਾਨਾਂ ਨੂੰ ਮੁਆਵਜ਼ਾ ਪ੍ਰਦਾਨ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





