WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਹਰਸਿਮਰਤ ਕੌਰ ਬਾਦਲ ਜਵਾਬ ਦੇਣ, ਤਖਤ ਸਾਹਿਬ ਨੂੰ ਹਾਲੇ ਤੱਕ ਰੇਲ ਲਿੰਕ ਨਾਲ ਕਿਉਂ ਨਹੀਂ ਜੋੜਿਆ: ਖੁੱਡੀਆ

ਬਠਿੰਡਾ, 4 ਮਈ: ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਰੇਲ ਲਿੰਕ ਨਾਲ ਜੋੜਨ ਵਿੱਚ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਸਫਲ ਰਹੇ, ਜਿਸ ਦਾ ਜਵਾਬ ਹਰਸਿਮਰਤ ਕੌਰ ਬਾਦਲ ਵੱਲੋਂ ਲੋਕਾਂ ਨੂੰ ਦੇਣਾ ਚਾਹੀਦਾ ਹੈ। ਇਹ ਮੰਗ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ ਵਖ ਪਿੰਡਾਂ ਅੰਦਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਰੱਖਦਿਆਂ ਕਿਹਾ ਕਿ ਪੰਥਕ ਅਖਵਾਉਣ ਵਾਲੇ ਅਕਾਲੀ ਦਲ ਦੀ ਆਗੂ ਸ਼੍ਰੀਮਤੀ ਬਾਦਲ ਭਾਵੇਂ ਕੇਂਦਰ ਵਿੱਚ ਵਜ਼ੀਰ ਰਹੇ ਪਰ ਉਹਨਾਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਨ ਲਈ ਕੋਈ ਕਦਮ ਨਹੀਂ ਉਠਾਇਆ। ਉਹਨਾਂ ਕਿਹਾ ਕਿ ਲੋਕ ਲੰਬੇ ਸਮੇਂ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਨ ਦੀ ਮੰਗ ਕਰਦੇ ਆ ਰਹੇ ਹਨ।

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਪਰ ਅਕਾਲੀ ਦਲ ਨੇ ਕਦੇ ਵੀ ਲੋਕਾਂ ਦੀ ਇਸ ਸਾਂਝੀ ਮੰਗ ਵੱਲ ਧਿਆਨ ਨਹੀਂ ਦਿੱਤਾ। ਜਥੇਦਾਰ ਖੁੱਡੀਆ ਨੇ ਕਿਹਾ ਕਿ ਇਨ੍ਹਾਂ ਹੀ ਨਹੀਂ ਬਠਿੰਡਾ ਸ਼ਹਿਰ ਨੂੰ ਚੰਡੀਗੜ੍ਹ ਰੇਲ ਲਿੰਕ ਨਾਲ ਜੋੜਨ ਵਿੱਚ ਵੀ ਕੇਂਦਰੀ ਮੰਤਰੀ ਅਸਫਲ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਨੂੰ ਚੰਡੀਗੜ੍ਹ ਰੇਲ ਲਿੰਕ ਨਾਲ ਨਾ ਜੋੜਨ ਦਾ ਕਾਰਨ ਬਾਦਲ ਪਰਿਵਾਰ ਦੀ ਟਰਾਂਸਪੋਰਟ ਹੈ। ਉਹਨਾਂ ਨੂੰ ਲੱਗਦਾ ਸੀ ਕਿ ਜੇਕਰ ਬਠਿੰਡਾ ਦਾ ਲਿੰਕ ਰੇਲ ਮਾਰਗ ਰਾਹੀਂ ਚੰਡੀਗੜ੍ਹ ਨਾਲ ਹੋ ਗਿਆ ਤਾਂ ਉਹਨਾਂ ਦੀਆਂ ਬੱਸਾਂ ਉੱਪਰ ਕਿਸੇ ਨੇ ਨਹੀਂ ਚੜਨਾ। ਇਸੇ ਬੇਈਮਾਨੀ ਦੇ ਚਲਦਿਆਂ ਉਨਾਂ ਤਖਤ ਸਾਹਿਬ ਅਤੇ ਬਠਿੰਡਾ ਨੂੰ ਰੇਲ ਲਿੰਕ ਨਾਲ ਨਹੀਂ ਜੋੜਿਆ। ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੈਂਬਰ ਪਾਰਲੀਮੈਂਟ ਵਨ ਵਾਦ ਉਹ ਬਠਿੰਡਾ ਲੋਕ ਸਭਾ ਹਲਕੇ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਚੁੱਕਣਗੇ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਤਲਵੰਡੀ ਸਾਬੋ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਲਵੰਡੀ ਸਾਬੋ ਦੇ ਵਿਕਾਸ ਲਈ ਜਥੇਦਾਰ ਖੁੱਡੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ।

Related posts

ਪੁਲਿਸ ਵਲੋਂ 4 ਕਿੱਲੋ 500 ਗਰਾਮ ਗਾਂਜਾ ਬਰਾਮਦ

punjabusernewssite

ਰੂਬਰੂ ਤੇ ਪੁਸਤਕ ਅਰਪਣ ਸਮਾਗਮ 29 ਨੂੰ ਹੋਵੇਗਾ

punjabusernewssite

ਸਾਬਕਾ ਵਿਧਾਇਕ ਕੋਟਫੱਤਾ ਦੀ ਉਮੀਦਵਾਰੀ ’ਤੇ ਅਕਾਲੀ ਵਰਕਰਾਂ ਨੇ ਜਤਾਈ ਖ਼ੁਸੀ

punjabusernewssite