ਹਰਸਿਮਰਤ ਨੇ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਕੀਤੀ ਹਰਿਆਣਾ ਪੁਲਿਸ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ

0
11

ਬਠਿੰਡਾ, 23 ਫਰਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਿੰਡ ਬੱਲੋ ਵਿਖੇ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦੀ ਦਾਦੀ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਾਲੇ ਤੱਕ ਸਰਕਾਰ ਤੋਂ ਕੋਈ ਵੀ ਪੀੜਤ ਵਿਅਕਤੀ ਪਰਿਵਾਰ ਨੂੰ ਨਹੀਂ ਮਿਲਿਆ। ਉਹਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸ਼ੁਭਕਰਨ ਦੇ ਕਤਲ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖਿਲਾਫ ਕੇਸ ਦਰਜ ਨਾ ਕਰ ਕੇ ਸਾਰੀ ਕਿਸਾਨੀ ਨਾਲ ਧੋਖਾ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁਭਕਰਨ ਸਿੰਘ ਨੂੰ ਹਰਿਆਣਾ ਸਰਕਾਰ ਨੇ ਕਤਲ ਕੀਤਾ ਹੈ ਤੇ ਇਸ ਕੰਮ ਵਿਚ ਆਪ ਸਰਕਾਰ ਹਰਿਆਣਾ ਦੇ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਅਤੇ ਭਗਵੰਤ ਮਾਨ ਦੇ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।

ਮੰਦਭਾਗੀ ਖ਼ਬਰ: ਖ਼ਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਬੀਬੀ ਬਾਦਲ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਇਸਨੇ ਸਰਹੱਦ ਤੋਂ ਚੁੱਕੇ ਗਏ 7 ਕਿਸਾਨਾਂ ਦਾ ਥਹੁ ਪਤਾ ਲਗਾਉਣ ਵਾਸਤੇ ਕੱਖ ਨਹੀਂ ਕੀਤਾ ਜਦੋਂ ਕਿ ਇਹ ਕਿਸਾਨ ਹਰਿਆਣਾ ਵਿਚ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਉਹਨਾਂ ਮੰਗ ਕੀਤੀ ਕਿ ਆਪ ਸਰਕਾਰ 1 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਸ੍ਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਕੀਤੇ ਵਾਅਦੇ ਮੁਤਾਬਕ 23 ਫਸਲਾਂ ’ਤੇ ਐਮ ਐਸ ਪੀ ਦੇਣ ਦਾ ਕਾਨੂੰਨ ਪਾਸ ਕਰੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਦੋ ਸਾਲ ਪਹਿਲਾਂ ਕਿਸਾਨਾਂ ਲਈ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਹਿਤ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here