ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਚੁੱਕੀ ਸੰਸਦ ਵਿਚ ਅਵਾਜ਼
ਤਲਵੰਡੀ ਸਾਬੋ, 10 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਬਠਿੰਡਾ ਤੋਂ ਐਮ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਸਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਆਵਾਜ਼ ਬੁਲੰਦ ਕੀਤੀ ਤੇ ਉਹ ਹੀ ਤੁਹਾਡੀਆਂ ਵੋਟਾਂ ਦੀ ਹੱਕਦਾਰ ਹੈ ਤਾਂ ਜੋ ਉਹ ਲੋਕ ਸਭਾ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਮੁੱਦੇ ਚੁੱਕਦੀ ਰਹੇ। ਉਨ੍ਹਾਂ ਕਿਹਾ ਕਿ ਹਰਸਿਮਰਤ ਨੇ ਨਾ ਸਿਰਫ ਕਿਸਾਨਾਂ ਦੀ ਗੱਲ ਕੀਤੀ ਬਲਕਿ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਉਸਨੇ ਐਮ ਐਸ ਪੀ ਨੂੰ ਇਕ ਨਿਸ਼ਚਿਤ ਸਮੇਂ ਦੇ ਅੰਦਰ ਕਾਨੂੰਨੀ ਗਰੰਟੀ ਬਣਾਉਣ ਦਾ ਵਾਅਦਾ ਕੀਤਾ ਸੀ ਤੇ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਜ਼ੋਰਦਾਰ ਅਪੀਲ ਕੀਤੀ। ਉਹਨਾਂ ਕਿਹਾ ਕਿ ਅਸੀਂ ਆਪਣੇ ਸਿਧਾਂਤਾਂ ’ਤੇ ਪਹਿਰਾ ਦੇ ਰਹੇ ਹਾਂ ਤੇ ਭਾਵੇਂ ਕੁਝ ਵੀ ਹੋ ਜਾਵੇ ਅਸੀਂ ਆਪਣੀ ਮੂਲ ਵਿਚਾਰਧਾਰਾ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।
ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ
ਉਹਨਾਂ ਜ਼ੋਰ ਦੇ ਕੇ ਪੰਜਾਬੀਆਂ ਨੂੰਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ। ਸ: ਬਾਦਲ ਨੇ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਲੋਕਾਂ ਦਾ ਫਤਵਾ ਮਿਲਣ ਮਗਰੋਂ ਅਕਾਲੀ ਦਲ ਕਦੇ ਵੀ ਕਿਸੇ ਨੂੰ ਪੰਜਾਬ ਨਾਲ ਵਿਤਕਰਾ ਨਹੀਂ ਕਰਨ ਦੇਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜਦ ਅਕਾਲੀ ਦਲ ਮੁੜ ਸੱਤਾ ਵਿਚ ਪਰਤ ਆਇਆ ਤਾਂ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਵੱਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਆਟਾ ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਸਾਰੇ ਲਾਭਪਾਤਰੀਆਂ ਲਈ ਮੁੜ ਸ਼ੁਰੂ ਕਰਾਂਗੇ। ਅਸੀਂ ਲੜਕੀਆਂ ਨੂੰ ਸਾਇਕਲਾਂ ਦੇਣ ਦੀ ਸਕੀਮ ਵੀ ਮੁੜ ਸ਼ੁਰੂ ਕਰਾਂਗੇ ਅਤੇ ਪੁਰਾਣੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ ਨੂੰ ਲਾਗੂ ਕਰਾਂਗੇ ਅਤੇ ਨੌਜਵਾਨਾਂ ਲਈ ਜ਼ਿੰਮ ਲਗਾਉਣੇ ਤੇ ਖੇਡ ਕਿੱਟਾਂ ਦੇਣੀਆਂ ਸ਼ੁਰੂ ਕਰਾਂਗੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਪਸ਼ੂ ਮੇਲੇ ਮੁੜ ਸ਼ੁਰੂ ਕੀਤੇ ਜਾਣਗੇ ਅਤੇ ਵਿਸ਼ਵ ਕਬੱਡੀ ਕੱਪ ਵੀ ਮੁੜ ਸ਼ੁਰੂ ਕੀਤਾ ਜਾਵੇਗਾ।