ਹਰਸਿਮਰਤ ਦੀ ਅਪੀਲ:‘ਕਿਸਾਨੀ, ਕਮਜ਼ੋਰ ਵਰਗਾਂ, ਵਪਾਰ ਤੇ ਉਦਯੋਗ ਨੂੰ ਬਚਾਉਣ ਲਈ ਅਕਾਲੀ ਦਲ ਦੀ ਹਮਾਇਤ ਕਰੋ’

Date:

spot_img

ਬਠਿੰਡਾ, 18 ਮਈ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕਿਸਾਨੀ ਨੂੰ ਬਚਾਉਣ, ਕਮਜ਼ੋਰ ਵਰਗਾਂ ਦੀ ਮਦਦ ਅਤੇ ਵਪਾਰ ਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰੋ।ਭੁੱਚੋ ਮੰਡੀ ਹਲਕੇ ਵਿਚ ਭਰਵੀਂਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੇ ਕੁਸ਼ਾਸਨ ਨੇ ਪੰਜਾਬ ਨੂੰ 20 ਸਾਲ ਪਿੱਛੇ ਧੱਕ ਦਿੱਤਾ ਹੈ। ਸਮਾਜ ਦਾ ਹਰ ਵਰਗ ਇਹਨਾਂ ਦੋ ਪਾਰਟੀਆਂ ਵੱਲੋਂ ਠੱਗਿਆ ਮਹਿਸੂਸ ਕਰ ਰਿਹਾ ਹੈ।

ਅਕਾਲੀਆਂ ਦੀ ਭਾਜਪਾਈਆਂ ਨਾਲ ਹਾਲੇ ਵੀ ਬੁਰਕੀ ਸਾਂਝੀ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਨੂੰ ਕਾਂਗਰਸ ਨੇ ਕਰਜ਼ਾ ਮੁਆਫੀ ਦਾ ਲਾਅਰਾ ਲਗਾਇਆ ਸੀ ਜਦੋਂ ਕਿ ਆਪ ਨੇ ਸਾਰੀਆਂ ਫਸਲਾਂ ਐਮ ਐਸ ਪੀ ’ਤੇ ਖਰੀਦਣ ਦਾ ਲਾਅਰਾ ਲਗਾਇਆ ਸੀ। ਦੋਵੇਂ ਵਾਅਦੇ ਹੁਣ ਤੱਕ ਪੂਰੇ ਨਹੀਂ ਹੋਏ ਅਤੇ ਅੱਜ ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲ ਰਿਹਾ।ਬੀਬੀ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਸਾਰੀਆਂ ਸਮਾਜ ਭਲਾਈ ਸਕੀਮਾਂ ਵਿਚ ਵੀ ਕਟੌਤੀ ਕਰ ਦਿੱਤੀ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਤੇ ਆਪ ਦੋਵੇਂ ਪਾਰਟੀਆਂ ਨੇ ਸੂਬੇ ਵਿਚ ਨਸ਼ਿਆਂ ਦੇ ਪਸਾਰ ਦੀ ਪੁਸ਼ਤ ਪਨਾਹੀ ਕੀਤੀ ਹੈ।

 

spot_img
spot_img

Share post:

Popular

More like this
Related

ਪਰਗਟ ਸਿੰਘ ਦੀ ਤਾਜ਼ਪੋਸ਼ੀ ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ

👉ਕੇ.ਸੀ ਵੈਨੁਗੋਪਾਲ ਤੇ ਸਚਿਨ ਪਾਇਲਟ ਸਮੇਤ ਸਮੁੱਚੀ ਲੀਡਰਸ਼ਿਪ ਰਹੇਗੀ...

ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

👉ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ...

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...