ਚੰਡੀਗੜ੍ਹ, 20 ਅਕਤੂਬਰ: ਦੋ ਦਿਨ ਪਹਿਲਾਂ ਹਰਿਆਣਾ ਦੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਨਾਇਬ ਸਿੰਘ ਸੈਨੀ ਵੱਲੋਂ ਅੱਜ ਨਵੀਂ ਦਿੱਲੀ ਦੇ ਵਿਚ ਵੱਖ ਵੱਖ ਕੇਂਦਰੀ ਮੰਤਰੀਆਂ ਅਤੇ ਕੇਂਦਰੀ ਆਗੂਆਂ ਨਾਲ ਮੁਲਾਕਾਤ ਕੀਤੀਆਂ। ਇਸ ਦੌਰਾਨ ਉਨ੍ਹਾਂ ਰਾਜ ਤੇ ਕੇਂਦਰ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾਂ ਹੋਇਆ। ਮੁੱਖ ਮੰਤਰੀ ਦਾ ਅਹੁਦਾ ਗ੍ਰਹਿਣ ਕਰਨ ਬਾਅਦ ਨਵੀਂ ਦਿੱਲੀ ਵਿਚ ਮੁੱਖ ਮੰਤਰੀ ਦਾ ਇਹ ਪਹਿਲਾ ਦੌਰਾ ਹੈ ਅਤੇ ਇਸ ਦੌਰਾਨ ਸੂਬੇ ਦੀ ਜਨਤਾ ਦੇ ਨਾਲ-ਨਾਲ ਹੋਰ ਵਿਅਕਤੀਆਂ ਵੱਲੋਂ ਲਗਾਤਾਰ ਮੁੱਖ ਮੰਤਰੀ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦੇਣ ਦਾ ਸਿਲਸਿਲਾ ਜਾਰੀ ਹੈ।
ਇਹ ਵੀ ਪੜ੍ਹੋ: ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ
ਇਸੇ ਲੜੀ ਵਿਚ ਅੱਜ ਕੇਂਦਰੀ ਵਿਧੀ ਅਤੇ ਨਿਆਂ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਹਰਿਆਣਾ ਭਵਨ ਨਵੀਂ ਦਿੱਲੀ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਸ੍ਰੀ ਨਾਇਬ ਸਿੰਘ ਸੈਨੀ ਨੂੰ ਮੁੱਖ ਮੰਤਰੀ ਬਣਾਏ ਜਾਣ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ।ਇਸ ਦੌਰਾਨ ਸ਼੍ਰੀ ਸੈਨੀ ਨੇ ਕੇਂਦਰੀ ਸਿਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਸ਼੍ਰਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਦੇ ਵਿਚ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਹੋਈ। ਮੁਲਾਕਾਤ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀ ਨੂੰ ਸ਼ਾਲ ਪਹਿਨਾ ਕੇ ਅਤੇ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਪਟਕਾ ਪਹਿਨਾ ਕੇ ਸਵਾਗਤ ਕੀਤਾ।
Share the post "ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਮੰਤਰੀਆਂ ਅਰਜੁਨ ਰਾਮ ਮੇਘਵਾਲ ਤੇ ਧਰਮੇਂਦਰ ਪ੍ਰਧਾਨ ਨਾਲ ਕੀਤੀ ਮੁਲਾਕਾਤ"