ਅਕਾਲੀ ਦਲ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ’ਤੇ ਲਗਾਏ ਦਖ਼ਲ ਅੰਦਾਜ਼ੀ ਦੇ ਦੋਸ਼
ਚੰਡੀਗੜ੍ਹ, 15 ਅਗਸਤ: ਹਰਿਆਣਾ ਸਰਕਾਰ ਨੇ ਬੀਤੀ ਸ਼ਾਮ ਮੁੜ ਸੂਬੇ ਦੇ ਗੁਰਦੂਆਰਿਆਂ ਦੀ ਸਾਂਭ-ਸੰਭਾਲ ਲਈ 41 ਮੈਂਬਰੀ ਐਡਹਾਕ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿਚ 25 ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ ਜਦੋਂ ਕਿ 16 ਪੁਰਾਣੀ ਕਮੇਟੀ ਦੇ ਮੈਂਬਰਾਂ ਨੂੰ ਮੁੜ ਸ਼ਾਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਵੱਖਰੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਬਣਾਉਣ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਪੁੱਜਿਆ ਸੀ, ਜਿੱਥੇ ਕਰੀਬ ਦੋ ਸਾਲ ਪਹਿਲਾਂ ਸਰਬਉੱਚ ਅਦਾਲਤ ਨੇ ਇੱਕ ਨਵੀਂ ਐਡਹਾਕ ਕਮੇਟੀ ਬਣਾਉਣ ਅਤੇ ਉਸਤੋਂ ਬਾਅਦ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ।
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਨੇ ਕੱਢਿਆ ਰੋਸ਼ ਮਾਰਚ
ਸੂਚਨਾ ਮੁਤਾਬਕ ਹੁਣ ਪੁਰਾਣੀ ਕਮੇਟੀ ਦਾ ਗਠਨ ਹੋਇਆ ਕਰੀਬ 20 ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਸੀ ਤੇ ਹਾਲੇ ਨਵੀਂ ਚੌਣ ਦੀਆਂ ਤਿਆਰੀਆਂ ਦਿਖ਼ਾਈ ਨਹੀਂ ਦੇ ਰਹੀਆਂ ਸਨ, ਜਿਸਦੇ ਚੱਲਦੇ ਹਰਿਆਣਾ ਸਰਕਾਰ ਨੇ ਮੁੜ ਇਸ ਐਡਹਾਕ ਕਮੇਟੀ ਦਾ ਗਠਨ ਕੀਤਾ ਹੈ। ਚਰਚਾ ਮੁਤਾਬਕ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ। ਉਧਰ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਨੇ ਹਰਿਆਣਾ ਦੀ ਭਾਜਪਾ ਸਰਕਾਰ ਉਪਰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿਚ ਦਖ਼ਲਅੰਦਾਜ਼ੀ ਦਾ ਦੋਸ਼ ਲਗਾਇਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਗਾਇਆ ਹੈ ਕਿ ਨਵੀਂ ਬਣਾਈ ਐਡਹਾਕ ਕਮੇਟੀ ਵਿਚ ਆਰਐਸਐਸ ਦੇ ਪਿਛੋਕੜ ਵਾਲੇ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ।