ਚੰਡੀਗੜ੍ਹ, 12 ਫਰਵਰੀ : ਅਪਣੀਆਂ ਮੰਗਾਂ ਨੂੰ ਲੈ ਕੇ ਭਲਕੇ 13 ਫ਼ਰਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦੇ ਦਿੱਤੇ ਸੱਦੇ ਤੋਂ ਐਨ ਪਹਿਲਾਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ‘‘ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਦੇ ਲਈ ਸਾਨੂੰ ਜੋ ਕਰਨਾ ਪਵੇਗਾ, ਉਹ ਅਸੀਂ ਕਰਾਂਗੇ।’’ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਜ ਨੇ ਕਿਹਾ ਕਿ ਗੱਲਬਾਤ ਨਾਲ ਵੱਡੇ-ਵੱਡੇ ਮਸਲੇ ਹੱਲ ਹੋ ਜਾਂਦੇ ਹਨ ਅਤੇ ਇਹ ਮਸਲਾ ਵੀ ਹੱਲ ਹੋ ਜਾਵੇਗਾ।
ਦਿੱਲੀ ਕੂਚ: ਕਿਸਾਨਾਂ ਦੀਆਂ ਤਿਆਰੀਆਂ ਜੋਰਾਂ ’ਤੇ, ਹਰਿਆਣਾ ਨੇ ਵੀ ਸਰਹੱਦਾਂ ‘ਤੇ ਕੀਤੀ ਕਿਲੇਬੰਦੀ
ਇਸ ਸਬੰਧ ਵਿਚ ਕੇਂਦਰ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਕਿਸਾਨ ਸੰਗਠਨਾਂ ਦੀ ਪਹਿਲੇ ਦੌਰ ਦੀ ਗਲਬਾਤ ਹੋ ਚੁੱਕੀ ਅਤੇ ਦੂਜੇ ਦੌਰ ਦੀ ਗਲਬਾਤ ਹੋਣ ਜਾ ਰਹੀ ਹੈ। ਸ੍ਰੀ ਵਿਜ ਨੇ ਕਿਹਾ ਕਿ ਕਿਸਾਨ ਅੰਨਦਾਤਾ ਹੈ ਅਤੇ ਦੇਸ਼ ਦੇ ਲਗਭਗ 140 ਕਰੋੜ ਲੋਕਾਂ ਦਾ ਪੇਟ ਭਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਨਦੇ ਹਨ ਕਿ ਗਰੀਬ, ਮਹਿਲਾਵਾਂ, ਨੌਜੁਆਨ ਅਤੇ ਅੰਨਦਾਤਾ (ਕਿਸਾਨ) ’ਤੇ ਸਾਨੂੰ ਫੋਕਸ ਕਰਨਾ ਹੋਵੇਗਾ ਅਤੇ ਇਸ ਸਬੰਧ ਵਿਚ ਉਨ੍ਹਾਂ ਨੂੰ ਜੋਰ ਦੇਣ ਨੂੰ ਕਿਹਾ ਹੈ।
Share the post "ਹਰਿਆਣਾ ਦੇ ਗ੍ਰਹਿ ਮੰਤਰੀ ਦਾ ਐਲਾਨ: ਸੂਬੇ ਦੇ ਲੋਕਾਂ ਦੀ ਸਰੱਖਿਆ ਅਤੇ ਸ਼ਾਂਤੀ ਲਈ ਸਾਨੂੰ ਜੋ ਕਰਨਾ ਪਵੇਗਾ, ਉਹ ਕਰਾਂਗੇ"