ਸਰਕਾਰ ਦੀ ਪਾਰਦਰਸ਼ੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇ ਕਾਰਨ ਹੀ ਹਰਿਆਣਾ ਤੇਜੀ ਨਾਲ ਕਰ ਰਿਹਾ ਪ੍ਰਗਤੀ-CM ਨਾਇਬ ਸਿੰਘ ਸੇਣੀ

0
28
0

👉ਮੁੱਖ ਮੰਤਰੀ ਨੇ ਜਿਲ੍ਹਾ ਫਤਿਹਾਬਾਦ ਦੇ ਜਾਖਲ ਵਿਚ ਪ੍ਰਬੰਧਿਤ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ
Haryana News:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ‘ਤੇ ਅਧਾਰਿਤ ਹੈ। ਸਰਕਾਰ ਨੇ ਬਜੁਰਗਾਂ, ਮਹਿਲਾਵਾਂ, ਕਿਸਾਨਾਂ, ਨੌਜੁਆਨਾਂ ਅਤੇ ਗਰੀਬ ਲੋਕਾਂ ਲਈ ਕਈ ਲਾਭਕਾਰੀ ਯੋਜਨਾਵਾਂ ਚਲਾਈਆਂ ਹਨ। ਬੁਢਾਪਾ ਪੈਂਸ਼ਨ, ਆਯੂਸ਼ਮਾਨ ਭਾਂਰਤ ਯੋਜਨਾ, ਮੁੱਖ ਮੰਤਰੀ ਪਰਿਵਾਰ ਸਮਿਰੱਧੀ ਯੋਜਨਾ, ਕਿਸਾਨ ਸਨਮਾਨ ਨਿਧੀ ਅਤੇ ਰੁਜਗਾਰ ਦੇ ਮੌਕੇ ਪ੍ਰਦਾਨ ਕਰ ਹਰ ਵਰਗ ਦੀ ਭਲਾਈ ਕੀਤੀ ਹੈ। ਸਰਕਾਰ ਦੀ ਪਾਰਦਰਸ਼ੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇ ਕਾਰਨ ਹੀ ਹਰਿਆਣਾ ਤੇਜੀ ਨਾਲ ਪ੍ਰਗਤੀ ਕਰ ਰਿਹਾ ਹੈ।ਮੁੱਖ ਮੰਤਰੀ ਅੱਜ ਜਿਲ੍ਹਾ ਫਤਿਹਾਬਾਦ ਦੇ ਜਾਖਲ ਵਿਚ ਪ੍ਰਬੰਧਿਤ ਪ੍ਰੋਗਰਾਮ ਵਿਚ ਮੌਜੂਦ ਜਨਤਾ ਨੂੰ ਸੰਬੋਧਿਤ ਕਰ ਰਹੇ ਸਨ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਹੈ।

ਇਹ ਵੀ ਪੜ੍ਹੋ  CM ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿਚ PM ਨਰੇਂਦਰ ਮੋਦੀ ਨਾਲ ਕੀਤੀ ਮੁਲਾਕਾਤ

ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਭਲਾਈਕਾਰੀ ਯੋਜਨਾਵਾਂ ਦਾ ਵਰਨਣ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਦੇ ਵਿਕਾਸ ਲਈ ਪ੍ਰਭਾਵੀ ਕਦਮ ਚੁੱਕੇ ਹਨ।ਮੁੱਖ ਮੰਤਰੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਦੇ ਕੋਲ ਕੋਈ ਮੁੱਦਾ ਨਹੀਂ ਹੈ। ਵਿਰੋਧੀ ਧਿਰ ਦੇ ਨੇਤਾ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੇ ਹਨ। ਕਾਂਗਰਸ ਦੇ ਨੇਤਾ ਗਲਤ ਪ੍ਰਚਾਰ ਕਰਦੇ ਹੋਏ ਕਹਿ ਰਹੇ ਹਨ ਕਿ ਮੌਜੂਦਾ ਸੂਬਾ ਸਰਕਾਰ ਨੇ ਆਪਣੇ ਵਾਦੇ ਪੂਰੇ ਨਹੀਂ ਕੀਤੇ। ਜਦੋਂ ਕਿ ਸਚਾਈ ਹੈ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਰਲ ਦੇ ਪਹਿਲੇ 100 ਦਿਨਾਂ ਵਿਚ ਹੀ ਸੰਕਲਪ ਪੱਤਰ ਦੇ 18 ਵਾਦਿਆਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਹੈ ਅਤੇ 10 ਹੋਰ ਵਾਦਿਆਂ ‘ਤੇ ਕੰਮ ਜਾਰੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਗਠਨ ਦੇ ਨਾਲ ਹੀ ਕਿਡਨੀ ਮੀਰਜਾਂ ਨੂੰ ਮੁਫਤ ਡਾਇਲਸਿਸ ਸਹੂਲਤ ਦੇਣ ਦੇ ਵਾਦੇ ਨੂੰ ਪੂਰਾ ਕੀਤਾ ਗਿਆ। ਇਸ ਦੇ ਨਾਲ ਹੀ ਹਰ ਘਰ ਗ੍ਰਹਿਣੀ ਯੋਜਨਾ ਤਹਿਤ ਸੂਬੇ ਵਿਚ 15 ਲੱਖ ਪਰਿਵਾਰਾਂ ਨੂੰ 500 ਰੁਪਏ ਵਿਚ ਗੈਸ ਸਿਲੇਂਡਰ ਦਿੱਤਾ ਜਾ ਰਿਹਾ ਹੈ। ਸਾਰੇ ਯੋਗ ਪਰਿਵਾਰਾਂ ਨੂੰ ਜਿਨ੍ਹਾਂ ਦੀ ਆਮਦਨ ਸਾਲਾਨਾ 1 ਲੱਖ 80 ਹਜਾਰ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਇਸ ਯੋਜਨਾ ਨਾਲ ਜੋੜ ਕੇ 500 ਰੁਪਏ ਵਿਚ ਸਿਲੇਂਡਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਸੰਕਲਪ ਪੱਤਰ ਅਨੁਸਾਰ ਯੋਗ ਪਰਿਵਾਰਾਂ ਨੂੰ ਪਲਾਟ ਦਿੱਤੇ ਹਨ। ਇਸ ਤੋਂ ਇਲਾਵਾ, ਪੱਟੇਦਾਰਾਂ ਨੂੰ ਜਮੀਨ ਦਾ ਮਾਲਿਕਾਨਾ ਹੱਕ ਦਿੱਤਾ ਗਿਆ ਹੈ। ਪੰਚਾਇਤੀ ਜਮੀਨ ‘ਤੇ ਜਿਨ੍ਹਾਂ ਦੇ ਮਕਾਨ 20 ਸਾਲ ਤੋਂ ਵੱਧ ਸਮੇਂ ਤੋਂ ਬਣੇ ਹੋਏ ਹਨ ਉਨ੍ਹਾਂ ਨੁੰ ਵੀ ਮਕਾਨਾਂ ਦਾ ਮਾਲਿਕਾਨਾ ਹੱਕ ਦਿੱਤਾ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਨਸਭਾ ਚੋਣਾਂ ਦੌਰਾਨ ਕਾਂਗਰਸ ਨੇ ਨੌਜੁਆਨਾਂ ਦੀ ਸਰਕਾਰੀ ਨੌਕਰੀ ਦਾ ਰਿਜਲਟ ਰੁਕਵਾ ਦਿੱਤਾ ਸੀ। ਪਰ ਮੈਂ ਮੁੱਖ ਮੰਤਰੀ ਅਹੁਦੇ ਦੀ ਸੁੰਹ ਬਾਅਦ ਵਿਚ ਲਈ ਪਹਿਲਾਂ 25 ਹਜਾਰ ਨੌਜੁਆਨਾਂ ਨੂੰ ਨੋਕਰੀ ਦੇਣ ਦਾ ਕੰਮ ਕੀਤਾ।ਪ੍ਰੋਗਰਾਮ ਵਿਚ ਰਾਜਸਭਾ ਸਾਂਸਦ ਸੁਭਾਸ਼ ਬਰਾਲਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

0

LEAVE A REPLY

Please enter your comment!
Please enter your name here