👉ਫਤਿਹਾਬਾਦ ਵਿੱਚ ਸਾਂਸਦ ਖੇਡ ਮਹੋਤਸਵ ਦਾ ਸਮਾਪਨ, ਮੁੱਖ ਮੰਤਰੀ ਨੇ ਕਬੱਡੀ ਦਾ ਮੈਚ ਵੀ ਦੇਖਿਆ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਸਾਂਸਦ ਖੇਡ ਮਹੋਤਸਵ ਸਿਰਫ ਇੱਕ ਖੇਡ ਮੁਕਾਬਲਾ ਨਹੀਂ, ਸਗੋ ਇੱਕ ਵਿਆਪਕ ਸਿਹਤ ਉਤਸਵ ਹੈ, ਜੋ ਨੌਜੁਆਨਾਂ ਨੂੰ ਸਰਗਰਮ ਜੀਵਨਸ਼ੇਲੀ ਅਪਨਾਉਣ ਲਈ ਪੇ੍ਰਰਿਤ ਕਰਦਾ ਹੈ। ਇਹ ਮਹੋਤਸਵ ਖੇਲੋ ਇੰਡੀਆ ਅਤੇ ਫਿੱਟ ਇੰਡੀਆ ਮੁਹਿੰਮਾਂ ਨੂੰ ਜਮੀਨੀ ਪੱਧਰ ‘ਤੇ ਮਜਬੂਤੀ ਪ੍ਰਦਾਨ ਕਰਦੇ ਹੋਏ ਨੌਜੁਆਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਆਤਮਨਿਰਭਰ ਬਨਾਉਣ ਦਾ ਜਨ-ਅੰਦੋਲਨ ਬਣ ਚੁੱਕਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਖੇਡਾਂ ਨੂੰ ਜਨ-ਅੰਦੋਲਨ ਬਨਾਉਣ ਦੇ ਸੰਕਲਪ ਨੂੰ ਸਾਕਾਰ ਕਰਦਾ ਇਹ ਮਹੋਤਸਵ ਗ੍ਰਾਮੀਣ ਖੇਤਰਾਂ ਵਿੱਚ ਲੁਕੀ ਖੇਡ ਪ੍ਰਤਿਭਾਵਾਂ ਨੂੰ ਪਹਿਚਾਣ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਦਾ ਮਜਬੂਤ ਮਾਧਿਅਮ ਸਾਬਤ ਹੋ ਰਿਹਾ ਹੈ।ਮੁੱਖ ਮੰਤਰੀ ਸ਼ਨੀਵਾਰ ਨੂੰ ਫਤਿਹਾਬਾਦ ਵਿੱਚ ਸਾਂਸਦ ਖੇਡ ਮਹੋਤਸਵ ਦੇ ਸਮਾਪਨ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਵਿੱਚ ਪਹੁੰਚਖਣ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਆਯੋਜਕ ਰਾਜਸਭਾ ਸਾਂਸਦ ਸ੍ਰੀ ਸੁਭਾਸ਼ ਬਰਾਲਾ ਨੇ ਪੱਗ ਪਹਿਣਾ ਕੇ ਅਤੇ ਸਕ੍ਰਿਤੀ ਚਿੰਨ੍ਹ ਦੇ ਕੇ ਸਵਾਗਤ ਕੀਤਾ। ਫਾਈਨਲ ਮੁਕਾਬਲੇ ਵਿੱਚ ਸ਼ਾਮਿਲ ਹੋ ਰਹੇ ਖਿਡਾਰੀਆਂ ਨੇ ਮਾਰਚਪਾਸਟ ਵੀ ਕੀਤਾ।
ਇਹ ਵੀ ਪੜ੍ਹੋ ਹਰਿਆਣਾ ਵਿੱਚ ਜਲਦੀ ਦਿੱਤੀ ਜਾਵੇਗੀ ਨੌਜੁਆਨਾਂ ਨੂੰ ਵੱਡੀ ਗਿਣਤੀ ਵਿੱਚ ਨੋਕਰੀਆਂ:ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਮੁੱਖ ਮੰਤਰੀ ਫਾਈਨਲ ਮੁਕਾਬਲਿਆਂ ਦਾ ਵਿਧੀਵਤ ਆਗਾਜ਼ ਕੀਤਾ। ਉਨ੍ਹਾਂ ਨੇ ਇਸ ਦੌਰਾਨ ਸਿਰਸਾ ਅਤੇ ਫਤਿਹਾਬਾਦ ਦੀ ਟੀਮ ਦੇ ਵਿੱਚ ਹੋਏ ਕਬੱਡੀ ਮੈਚ ਨੂੰ ਵੀ ਦੇਖਿਆ ਅਤੇ ਖਿਡਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ। ਸਿਰਸਾ ਲੋਕਸਭਾਂ ਦੀ 9 ਵਿਧਾਨਸਭਾਵਾਂ ਦੇ 45 ਖਿਡਾਰੀਆਂ ਨੇ ਸਾਂਸਦ ਖੇਡ ਮਹੋਤਸਵ ਲਈ ਰਜਿਸਟ੍ਰੇਸ਼ਣ ਕਰਵਾਇਆ ਸੀ। ਇੰਨ੍ਹਾਂ ਵਿੱਚੋਂ 3604 ਖਿਡਾਰੀ ਵੱਖ-ਵੱਖ ਮੁਕਾਬਲੇ ਦੇ ਫਾਈਨਲ ਮੁਕਾਬਿਲਆਂ ਵਿੱਚ ਸ਼ਾਮਿਲ ਹੌਣਗੇ।ਖਿਡਾਰੀਆਂ ਤੇ ਮੌਜੂਦ ਜਨਤਾ ਨੂੰ ਸਬੰੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਂਸਦ ਖੇਡ ਮਹੋਤਸਵ ਤੋਂ ਸਿਰਸਾ ਲੋਕਸਭਾ ਖੇਤਰ ਦੇਸ਼ ਵਿੱਚ ਟਾਪ-10 ਲੋਕਸਭਾ ਖੇਤਰਾਂ ਵਿੱਚ ਸ਼ਾਮਿਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਇਨਸਾਨ ਦੇ ਅੰਦਰ ਹੁਨਰ ਦੇ ਬਾਅਦ ਵੀ ਮੌਕਾ ਨਾ ਮਿਲਣ ਨਾਲ ਉਹ ਕਾਮਯਾਬੀ ਦੀ ਪੌੜੀ ਨਹੀਂ ਚੜ੍ਹ ਪਾਉਂਦਾ। ਇਸ ਗੱਲ ਨੂੰ ਸਮਝਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਂਸਦ ਖੇਡ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤਰ੍ਹਾ ਦੇ ਆਯੋਜਨ ਨਾਲ ਨਾ ਸਿਰਫ ਖੇਡ ਵਿੱਚ ਦਿਲਚਸਪੀ ਵੱਧਦੀ ਹੈ, ਸਗੋ ਰਾਜ, ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖੇਡਣ ਲਈ ਪ੍ਰੋਤਸਾਹਨ ਵੀ ਮਿਲਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 11 ਸਾਲ ਪਹਿਲਾਂ ਹਰਿਆਣਾ ਵਿੱਚ ਖੇਡਾਂ ਲਈ ਇੱਕ ਵਿਜਨ ਵਿਕਸਿਤ ਕੀਤਾ ਸੀ।
ਇਹ ਵਿਜਨ ਸੀ ਹਰ ਬੱਚੇ ਨੂੰ ਖੇਡ ਨਾਲ ਜੋੜਨ ਦਾ, ਹਰ ਪਿੰਡ ਵਿੱਚ ਖੇਡ ਦਾ ਮੈਦਾਨ ਬਨਾਉਣ ਦਾ ਅਤੇ ਹਰ ਉਸ ਨੌਜੁਆਨ ਨੂੰ ਮੌਕਾ ਦੇਣ ਦਾ, ਜਿਸ ਵਿੱਚ ਖੇਡ ਦੇ ਪ੍ਰਤੀ ਲਲਕ ਹੈ। ਇਸ ਵਿਜਨ ਦਾ ਟੀਚਾ ਹੈ ਕਿ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ, ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਓਲੰਪਿਕ 2036 ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਵਜੋ ਸਥਾਪਿਤ ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਹਰਿਆਣਾ ਦੇ ਖਿਡਾਰੀ ਸੱਭ ਤੋਂ ਵੱਧ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰਣਗੇ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਧਾਕੜ ਜਵਾਨ, ਧਾਕੜ ਕਿਸਾਨ ਤੇ ਧਾਕੜ ਪਹਿਲਵਾਨ ਦੀ ਧਰਤੀ ਹੈ। ਸੂਬੇ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਭਰਨ ਵਿੱਚ ਅਹਿਮ ਯੋਗਦਾਨ ਦਿੰਦਾ ਹੈ। ਜਵਾਨ ਗਰਮੀ-ਸਰਦੀ ਦੀ ਪਰਵਾਹ ਨਾ ਕਰਦੇ ਹੋਏ ਸਰਹੱਦਾਂ ‘ਤੇ ਡਟਿਆ ਰੰਹਿੰਦਾ ਹੈ। ਇਸੀ ਤਰ੍ਹਾ ਸਾਡੇ ਖਿਡਾਰੀ ਕੌਮਾਂਤਰੀ ਖੇਡਾਂ ਵਿੱਚ ਸੋਨਾ ਜਿੱਤ ਕੇ ਦੇਸ਼ ਦੀ ਝੋਲੀ ਭਰਨ ਦਾ ਕੰਮ ਕਰਦੇ ਹਨ।ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਬੇਦੀ, ਸਾਬਕਾ ਸਾਂਸਦ ਸ੍ਰੀਮਤੀ ਸੁਨੀਤਾ ਦੁਗੱਲ, ਸਾਬਕਾ ਵਿਧਾਇਕ ਸ੍ਰੀ ਦੁੜਾਰਾਮ, ਚੇਅਰਮੈਨ ਵੇਦ ਫੁਲਾਂ, ਚੇਅਰਮੈਨ ਭਾਰਤ ਭੂਸ਼ਣ ਮਿੱਢਾ, ਚੇਅਰਮੈਨ ਰਵਿੰਦਰ ਬਲਿਆਲਾ, ਅਰਜੁਨ ਅਵਾਰਡੀ ਅਤੇ ਦਰੋਣਾਚਾਰਿਆ ਅਵਰਾਡ ਨਾਲ ਸਨਮਾਨਿਤ ਕਈ ਖਿਡਾਰੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













