ਸ਼ੰਭੂ, 14 ਦਸੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਸੱਦੇ ਹੇਠ ਸ਼ੰਭੂ ਬਾਰਡਰ ’ਤੇ ਪੁੱਜੇ ਤੀਜ਼ੇ ਜਥੇ ਉਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲਿਆਂ ਦਾ ਮੀਂਹ ਵਰ੍ਹਾ ਦਿੱਤਾ ਹੈ। ਇਸਤੋਂ ਇਲਾਵਾ ਕਿਸਾਨਾਂ ਨੂੰ ਪਿੱਛੇ ਧੱਕਣ ਦੇ ਲਈ ਪਾਣੀ ਦੀਆਂ ਵੁਛਾੜਾਂ ਵੀ ਸੁੱਟੀਆਂ ਜਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਨੂੰ ਇੱਕ ਵਾਰ ਰੁਕਣਾ ਪਿਆ ਹੈ। ਪਹਿਲੇ ਦੋ ਜਥਿਆਂ ਦੀ ਤਰ੍ਹਾਂ ਅੱਜ ਦਾ ਜਥਾ ਵੀ ਕਿਸਾਨ ਆਗੂ ਜਸਵਿੰਦਰ ਸਿੰਘ ਲੌਗੋਵਾਲ ਦੀ ਅਗਵਾਈ ਹੇਠ ਸ਼ਾਂਤਮਈ ਤਰੀਕੇ ਨਾਲ ਸ਼ੰਭੂ ਬਾਰਡਰ ’ਤੇ ਪੁੱਜਿਆ,
ਇਹ ਵੀ ਪੜ੍ਹੋ
ਜਿਥੇ ਹਰਿਆਣਾ ਪੁਲਿਸ ਵੱਲੋਂ ਪੱਥਰਾਂ ਤੇ ਲੋਹੇ ਦੇ ਕਿੱਲਾਂ ਦੀ ਭਾਰੀ ਬੇਰੀਗੇਡਿੰਗ ਕੀਤੀ ਹੋਈ ਹੈ। ਇਸ ਦੌਰਾਨ ਪੁਲਿਸ ਨੇ ਬਿਨ੍ਹਾਂ ਇਜ਼ਾਜਤ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਹਾਲਾਂਕਿ ਕਿਸਾਨਾਂ ਨੇ ਆਪਣੇ ਹੀ ਦੇਸ਼ ਦੀ ਰਾਜਧਾਨੀ ਲਈ ਕਿਸੇ ਤਰ੍ਹਾਂ ਦੀ ਕੋਈ ਇਜ਼ਾਜਤ ਨਾ ਹੋਣ ਦੀ ਗੱਲ ਕੀਤੀ ਪ੍ਰੰਤੂ ਪੁਲਿਸ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਇਸ ਮੌਕੇ ਜਦ ਜੋਸ਼ ਵਿਚ ਆਏ ਕਿਸਾਨਾਂ ਨੇ ਲੋਹੇ ਦੀਆਂ ਬੇਰੀਗੇਡਿੰਗ ਨੂੰ ਪਾਸੇ ਕਰਨ ਦਾ ਯਤਨ ਕੀਤਾ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਸ਼ੁਰੂ ਕਰ ਦਿੱਤੇ। ਇਸਤੋਂ ਇਲਾਵਾ ਕਿਸਾਨਾਂ ਉਪਰ ਪਾਣੀ ਦੀਆਂ ਵੁਛਾੜਾਂ ਵੀ ਸੁੱਟੀਆਂ ਜਾ ਰਹੀਆਂ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK