ਅੰਬਾਲਾ, 23 ਫ਼ਰਵਰੀ: ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਦਿੱਤੇ ਸੱਦੇ ਨੂੰ ਅਸਫ਼ਲ ਕਰਨ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ, ਖ਼ਾਸਕਰ ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਉਣ ਵਾਲੀ ਹਰਿਆਣਾ ਪੁਲਿਸ ਨਂੇ ਹੁਣ ਅਪਣੇ ਉਸ ਹੁਕਮ ਨੂੰ ਵਾਪਸ ਲੈ ਲਿਆ ਹੈ, ਜਿਸਦੇ ਤਹਿਤ ਉਨ੍ਹਾਂ ਕਿਸਾਨ ਆਗੂਆਂ ਵਿਰੁਧ ਐਨਐਸਏ ਦੇ ਤਹਿਤ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧ ਵਿਚ ਅੰਬਾਲਾ ਪੁਲਿਸ ਦਾ ਇੱਕ ਪ੍ਰੈਸ ਨੋਟ ਵੀ ਮੀਡੀਆ ਉਪਰ ਵਾਈਰਲ ਹੋ ਰਿਹਾ ਸੀ,
Big News: ਮੁੱਖ ਮੰਤਰੀ ਵੱਲੋਂ ‘ਸ਼ੁਭਕਰਨ’ ਦੇ ਪ੍ਰਵਾਰ ਨੂੰ ਇੱਕ ਕਰੋੜ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਜਿਸ ਵਿਚ ਕਿਹਾ ਗਿਆ ਸੀ ਕਿ ਕਿਸਾਨ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਜਬਤ ਕਰਕੇ ਕੀਤੀ ਜਾਵੇਗੀ ਤੇ ਨਾਲ ਹੀ ਉਨ੍ਹਾਂ ਵਿਰੁਧ ਐਨਐਸਏ ਦੇ ਤਹਿਤ ਪਰਚੇ ਦਰਜ਼ ਕੀਤੇ ਜਾਣਗੇ। ਪ੍ਰੰਤੂ ਹੁਣ ਪਤਾ ਲੱਗਿਆ ਹੈ ਕਿ ਇਸ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ ਤੇ ਦਾਅਵਾ ਕੀਤਾ ਹੈ ਕਿ ਮਾਮਲੇ ਦੇ ਹੱਲ ਲਈ ਹੋਰ ਕਾਰਵਾਈ ਕੀਤੀ ਜਾਵੇਗੀ। ਹੁਣ ਯੂ ਟਰਨ ਲੈਂਦਿਆਂ ਹਰਿਆਣਾ ਪੁਲਿਸ ਦੇ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਕਿਸਾਨ ਆਗੂ ’ਤੇ ਐਨਐਸਏ ਤਹਿਤ ਐਕਸ਼ਨ ਨਹੀਂ ਕੀਤਾ ਜਾਵੇਗਾ ਅਤੇ ਇਸ ਮਸਲੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਕਿ ਆਖਿਰਕਾਰ ਕਿਸ ਤਰੀਕੇ ਦਾ ਐਕਸ਼ਨ ਲੈਣਾ ਹੈ।