ਮੁੱਖ ਮੰਤਰੀ ਨੇ ਯਾਤਰਾ ਨੁੰ ਲੈ ਕੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਅਹਿਮ ਮੀਟਿੰਗ
ਚੰਡੀਗੜ੍ਹ, 28 ਦਸੰਬਰ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਰਾਜ ਵਿਚ 30 ਨਵੰਬਰ ਨੂੰ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਰੋਜਾਨਾ ਨਾਗਰਿਕਾਂ ਵਿਚ ਨਵਾਂ ਜੋਸ਼ ਭਰ ਰਹੀ ਹੈ। ਹਰ ਦਿਨ ਲੱਖਾਂ ਲੋਕ ਪਿੰਡਾਂ ਅਤੇ ਸ਼ਹਿਰਾਂ ਵਿਚ ਯਾਤਰਾ ਦਾ ਸਵਾਗਤ ਕਰ ਰਹੇ ਹਨ ਅਤੇ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ। ਨਤੀਜੇ ਵਜੋ ਯਾਤਰਾ ਦੀ ਪ੍ਰਗਤੀ ਦੇ ਮਾਮਲੇ ਵਿਚ ਹੁਣ ਤਕ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ ’ਤੇ ਹੈ। ਇਸ ਸਬੰਧ ਵਿਚ ਬੁੱਧਵਾਰ ਨੂੰ ਦੇਰ ਸ਼ਾਮ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਪ੍ਰਗਤੀ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਪੰਜਾਬ ਤੇ ਹਰਿਆਣਾ ਦੀ ਜਮੀਨ ਦਾ ਆਪਸੀ ‘ਤਬਾਦਲਾ’ ਕਰਨ ਵਾਲੇ ਪਟਵਾਰੀ ‘ਧਰਮਰਾਜ’ ਤੇ ‘ਭਗਵਾਨ’ ਵਿਜੀਲੈਂਸ ਵਲੋਂ ਕਾਬੂ
ਮੀਟਿੰਗ ਵਿਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਵੀ ਮੌਜੂਦ ਸਨ। ਲੋਕ ਸਭਾ ਸੰਸਦ ਅਤੇ ਭਾਜਪਾ ਸੂਬਾ ਪ੍ਰਧਾਨ ਨਾਇਬ ਸਿੰਘ ਵੀਡੀਓ ਕਾਨਫਰੈਂਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਏ। ਮੁੱਖ ਮੰਤਰੀ ਨੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਦਾ ਉਤਸਾਹਵਰਧਨ ਕੀਤਾ ਅਤੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹਰਿਆਣਾ ਦਾ ਰੈਂਕ ਅੱਗੇ ਵੀ ਪਹਿਲੇ ਸਥਾਨ ’ਤੇ ਬਰਕਰਾਰ ਰਹੇ, ਇਸ ਦੇ ਲਈ ਲਗਾਤਾਰ ਮਿਹਨਤ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਕੇਂਦਰ ਤੇ ਸੂਬਾ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਦਾ ਲਾਭ ਨਾਗਰਿਕਾਂ ਨੁੰ ਉਨ੍ਹਾਂ ਦੇ ਘਰਾਂ ’ਤੇ ਦੇਣਾ ਹੈ। ਨਾਲ ਹੀ ਲੋਕਾਂ ਦੀਸਮਸਿਆਵਾਂ ਦਾ ਮੌਕੇ ’ਤੇ ਹੱਲ ਯਕੀਨੀ ਕਰਨਾ ਹੈ।
SYL ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ CM ਵਿਚਾਲੇ ਅਹਿਮ ਮੀਟਿੰਗ ਅੱਜ, ਕੇਂਦਰੀ ਜਲ ਸ਼ਕਤੀ ਮੰਤਰੀ ਵੀ ਰਹਿਣਗੇ ਮੌਜੂਦ
ਇਸ ਲਈ ਯਾਤਰਾ ਦੌਰਾਨ ਪ੍ਰਬੰਧਿਤ ਪ੍ਰੋਗ੍ਰਾਮਾਂ ਵਿਚ ਪਰਿਵਾਰ ਪਹਿਚਾਣ ਪੱਤਰ, ਆਯੂਸ਼ਮਾਨ ਕਾਰਡ, ਨਿਰੋਗੀ ਹਰਿਆਣਾ ਆਦਿ ਫਲੈਗਸ਼ਿਪ ਯੋਜਨਾਵਾਂ ਦੇ ਸਟਾਲਸ ਦੀ ਗਿਣਤੀ ਨੂੰ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਹੂਲਤ ਉਪਲਬਧ ਕਰਵਾਈ ਜਾ ਸਕੇ। ਮੀਟਿੰਗ ਵਿਚ ਬਿਜਲੀ ਨਿਗਮਾਂ ਦੇ ਚੇਅਰਮੈਨ ਪੀ ਕੇ ਦਾਸ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਸੰਯੁਕਤ ਨਿਦੇਸ਼ਕ ਗੌਰਵ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Share the post "ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਪ੍ਰਗਤੀ ਵਿਚ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ’ਤੇ"