ਅਕਾਲੀ ਦਲ ਨੇ ਹਰਿਆਣਾ ਵਿਚ ਗੁਰਦੁਆਰਾ ਕਮੇਟੀ ਚੋਣਾਂ ਵਿਚ ਚੋਣਾਂ ਲੜਨ ਤੋਂ ਰੋਕਣ ਦੀ ਦਸਿਆ ਸਾਜ਼ਿਸ਼
ਚੰਡੀਗੜ੍ਹ, 12 ਦਸੰਬਰ: ਕਰੀਬ 10 ਸਾਲ ਪਹਿਲਾਂ ਵੱਖਰੀ ਹੋਂਦ ਵਿਚ ਆਈ ਹਰਿਆਣਾ ਗੁਰਦੂਆਰਾ ਪ੍ਰਬੰਧਕ ਕਮੇਟੀ ਦੀਆਂ ਅਗਲੇ ਸਾਲ 19 ਜਨਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਸਿਆਸੀ ਪਾਰਟੀਆਂ ਹਿੱਸਾ ਨਹੀਂ ਲੈ ਸਕਣਗੀਆਂ। ਇਸ ਸਬੰਧ ਵਿਚ ਹਰਿਆਣਾ ਸਰਕਾਰ ਵੱਲੋਂ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਲੋਕਪ੍ਰਤੀਨਿਧ ਐਕਟ ਦੀ ਧਾਰਾ 29 ਏ ਤਹਿਤ ਭਾਰਤੀ ਚੋਣ ਕਮਿਸ਼ਨ ਕੋਲ ਰਜਿਸਟਰਡ ਸਾਰੀਆਂ ਪਾਰਟੀਆਂ ਲਈ ਇਹ ਚੋਣਾਂ ਲੜਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨੋਟੀਫਿਕੇਸ਼ਨ ਦੀ ਵੱਡੀ ਗੱਲ ਇਹ ਵੀ ਹੈ ਕਿ ਕੋਈ ਵੀ ਅਜਿਹੀ ਪਾਰਟੀ ਚੋਣ ਲੜਨ ਵਾਸਤੇ ਸਮੂਹ ਨਹੀਂ ਬਣਾ ਸਕਦੀ ਤੇ ਨਾ ਹੀ ਚੋਣ ਨਿਸ਼ਾਨ ਵਾਸਤੇ ਅਪਲਾਈ ਕਰ ਸਕਦੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਿਰੋਲ ਧਾਰਮਿਕ ਚੋਣਾਂ ਹਨ, ਜੋਕਿ ਗੁਰਦੂਆਰਿਆਂ ਦੀ ਸੇਵਾ ਸੰਭਾਲ ਲਈ ਹੋਣੀਆਂ ਹਨ, ਅਜਿਹੀ ਹਾਲਾਤ ਵਿਚ ਹਰਿਆਣਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ
ਦੂਜੇ ਪਾਸੇ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਦਾਅਵਾ ਕੀਤਾ ਹੈ ਕਿ ‘‘ ਅਜਿਹਾ ਅਕਾਲੀ ਦਲ ਨੂੰ ਹਰਿਆਣਾ ਵਿਚ ਗੁਰਦੂਆਰਾ ਕਮੇਟੀ ਦੀਆਂ ਚੋਣਾਂ ਲੜਣ ਤੋਂ ਰੋਕਣ ਦੇ ਮਕਸਦ ਨਾਲ ਕੀਤਾ ਗਿਆ ਹੈ, ਜਿਸਨੂੰ ਅਕਾਲੀ ਦਲ ਕਾਨੂੰਨੀ ਚੁਣੌਤੀ ਦੇਵੇਗਾ। ’’ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਨੋਟੀਫਿਕੇਸ਼ਨ ਨੂੰ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਦਿੱਲੀ ਸਰਕਾਰ ਨੇ ਅਜਿਹਾ ਹੀ ਨੋਟੀਫਿਕੇਸ਼ਨ ਜਾਰੀ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜਨ ਤੋਂ ਰੋਕਣ ਦਾ ਯਤਨ ਕੀਤਾ ਸੀ ਪਰ ਪਾਰਟੀ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ। ਮਾਣਯੋਗ ਅਦਾਲਤ ਨੇ ਕਿਹਾ ਕਿ ਇਹ ਇਕ ਧਰਮ ਨਿਰਪੱਖ ਅਧਿਕਾਰ ਹੈ ਜਿਸਨੂੰ ਖੋਹਿਆ ਨਹੀਂ ਜਾ ਸਕਦਾ।ਡਾ. ਚੀਮਾ ਨੇ ਹਰਿਆਣਾ ਗੁਰਦੁਆਰਾ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਹ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ ਅਤੇ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਸੀਂ ਅਦਾਲਤਾਂ ਕੋਲ ਪਹੁੰਚ ਕਰਾਂਗੇ
ਇਹ ਵੀ ਪੜ੍ਹੋ Patiala News: ਨਾਮਜਦਗੀਆਂ ਦੇ ਆਖ਼ਰੀ ਦਿਨ ਆਪ ਤੇ ਭਾਜਪਾ ਵਿਚਕਾਰ ਝੜਪਾ, ਬਣਿਆ ਜੰਗ ਦਾ ਮੈਦਾਨ
ਕਿਉਂਕਿ ਇਹ ਸਾਡੇ ਲੋਕਤੰਤਰੀ ਹੱਕ ’ਤੇ ਹਮਲਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਹਰਿਆਣਾ ਸਰਕਾਰ ਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜਨ ਵਾਸਤੇ ਐਕਟ ਲਿਆਂਦਾ ਅਤੇ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਇਸ ਵੱਲੋਂ ਬਣਾਈ ਕਮੇਟੀ ਹਵਾਲੇ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਐਕਟ ਵੀ ਉਦੋਂ ਲਿਆਂਦਾ ਗਿਆ ਜਦੋਂ ਗੁਰਦੁਆਰਾ ਐਕਟ 1925 ਹਾਲੇ ਵੀ ਲਾਗੂ ਹੈ। ਉਹਨਾਂ ਕਿਹਾ ਕਿ ਅਜਿਹੇ ਗੈਰ ਕਾਨੂੰਨੀ ਕਦਮ ਚੁੱਕਣ ਦੇ ਬਾਵਜੂਦ ਹਾਲੇ ਵੀ ਹਰਿਆਣਾ ਸਰਕਾਰ ਨੂੰ ਅਕਾਲੀ ਦਲ ਦਾ ਡਰ ਹੈ ਅਤੇ ਉਹ ਅਕਾਲੀ ਦਲ ਨੂੰ ਚੋਣਾਂ ਤੋਂ ਦੂਰ ਰੱਖਣ ਦਾ ਯਤਨ ਕਰ ਰਹੀ ਹੈ।ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਵਿਚ ਗੁਰਦੂਆਰਿਆਂ ਦੀ ਸੇਵਾ ਸੰਭਾਲ ਲਈ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ 30 ਹਲਕੇ ਬਣਾਏ ਹਨ, ਜਿੰਨ੍ਹਾਂ ਦੇ ਲਈ 20 ਦਸੰਬਰ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ ਹੋ ਰਿਹਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK