ਨਸ਼ਿਆਂ ਵਿਰੁੱਧ ਹਰਿਆਣਾ ਦੇ ਨੌਜਵਾਨਾਂ ਨੇ ਭਰੀ ਹੁੰਕਾਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲਾਂਵਾਲੀ ਵਿੱਚ ਯੂਥ ਮੈਰਾਥਨ ਨੂੰ ਦਿਖਾਈ ਹਰੀ ਝੰਡੀ

Date:

spot_img

👉ਮੁੱਖ ਮੰਤਰੀ ਨੇ 5 ਕਿਲੋਮੀਟਰ ਦੀ ਮੈਰਾਥਨ ਦੇ ਭਾਗੀਦਾਰਾਂ ’ਤੇ ਕੀਤੀ ਫੁੱਲਾਂ ਦੀ ਵਰਖਾ, ਕਿਹਾ- ਨਸ਼ਿਆਂ ਦੇ ਸੌਦਾਗਰ ਜਾਂ ਤਾਂ ਆਪਣਾ ਧੰਦਾ ਛੱਡ ਦੇਣ ਜਾਂ ਹਰਿਆਣਾ ਛੱਡ ਦੇਣ
👉ਖੇਡਾਂ ਦੀ ਤਾਕਤ ਨਾਲ ਨਸ਼ਿਆਂ ਵਿਰੁੱਧ ਜਨ ਅੰਦੋਲਨ ਖੜ੍ਹਾ ਕਰੇਗੀ ਸਰਕਾਰ, ਸੂਬੇ ਵਿੱਚ 1.58 ਲੱਖ ਤੋਂ ਵੱਧ ਨਸ਼ਾ ਪੀੜਤਾਂ ਦੀ ਪਛਾਣ ਕਰਵਾ ਕੇ ਕਰਵਾਇਆ ਇਲਾਜ
👉ਨਸ਼ਿਆਂ ਵਿਰੁੱਧ ਲੜਾਈ ਵਿੱਚ ਪਰਿਵਾਰ, ਸਕੂਲ, ਹਸਪਤਾਲ ਅਤੇ ਸਮਾਜ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਵੀ ਬਚਾਉਣ ਦਾ ਕੀਤਾ ਸੱਦਾ
Sirsa News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਸੰਕਲਪ ਹਰਿਆਣਾ ਦੀ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾ ਕੇ ਉਸ ਨੂੰ ਖੇਡਾਂ, ਸਿੱਖਿਆ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਸ਼ਿਆਂ ਦੇ ਸੌਦਾਗਰਾਂ ਪ੍ਰਤੀ ਸਰਕਾਰ ਦੀ ਨੀਤੀ ਪੂਰੀ ਤਰ੍ਹਾਂ ਸਖ਼ਤ ਹੈ, ਜਦਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਜਾਂ ਤਾਂ ਇਹ ਧੰਦਾ ਛੱਡ ਦੇਣ ਜਾਂ ਹਰਿਆਣਾ ਛੱਡ ਦੇਣ, ਸੂਬੇ ਦੀ ਧਰਤੀ ’ਤੇ ਉਨ੍ਹਾਂ ਲਈ ਕੋਈ ਜਗ੍ਹਾ ਨਹੀਂ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਵਿੱਚ ਨਸ਼ਾ ਮੁਕਤ ਹਰਿਆਣਾ ਦੇ ਸੰਕਲਪ ਨਾਲ ਕਰਵਾਈ ਗਈ ਯੂਥ ਮੈਰਾਥਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ 5 ਕਿਲੋਮੀਟਰ ਦੀ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਭਾਗੀਦਾਰਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਮੈਰਾਥਨ ਵਿੱਚ 18 ਸਾਲ ਤੋਂ ਘੱਟ, 18 ਤੋਂ 45 ਸਾਲ ਅਤੇ 60 ਸਾਲ ਤੋਂ ਵੱਧ ਉਮਰ ਵਰਗ ਦੇ ਇੱਕ ਲੱਖ ਚਾਲੀ ਹਜ਼ਾਰ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ। ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਇੱਕੋ ਸਮੇਂ ਭਾਗੀਦਾਰੀ ਨੂੰ ਸਮਾਜਿਕ ਏਕਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ CM Bhagwant Mann ਨੇ ਧੂਰੀ ‘ਚ ਸਪੋਰਟਸ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ ਅਤੇ ਹਾਕੀ ਸਟੇਡੀਅਮ ਦਾ ਕੀਤਾ ਉਦਘਾਟਨ

ਜੀਵਨ ਦੀ ਮੈਰਾਥਨ ਵਿੱਚ ਅਨੁਸ਼ਾਸਨ, ਸਬਰ ਅਤੇ ਸਹੀ ਦਿਸ਼ਾ ਜ਼ਰੂਰੀ
ਮੁੱਖ ਮੰਤਰੀ ਨੇ ਕਿਹਾ ਕਿ ਮੈਰਾਥਨ ਜੀਵਨ ਦਾ ਵੀ ਇੱਕ ਵੱਡਾ ਸਬਕ ਸਿਖਾਉਂਦੀ ਹੈ। ਲੰਬੀ ਦੌੜ ਸਿਰਫ਼ ਤੇਜ਼ ਦੌੜਨ ਨਾਲ ਨਹੀਂ, ਸਗੋਂ ਅਨੁਸ਼ਾਸਨ, ਸਬਰ ਅਤੇ ਸਹੀ ਦਿਸ਼ਾ ਬਣਾਈ ਰੱਖਣ ਨਾਲ ਜਿੱਤੀ ਜਾਂਦੀ ਹੈ। ਜੀਵਨ ਵੀ ਇੱਕ ਮੈਰਾਥਨ ਹੈ ਅਤੇ ਨਸ਼ਿਆਂ ਦਾ ਰਾਹ ਕੁਝ ਸਮੇਂ ਦਾ ਆਕਰਸ਼ਣ ਦਿਖਾ ਕੇ ਅੰਤ ਵਿੱਚ ਇਨਸਾਨ ਨੂੰ ਉਸ ਦੇ ਪਰਿਵਾਰ, ਸੁਪਨਿਆਂ ਅਤੇ ਭਵਿੱਖ ਤੋਂ ਦੂਰ ਕਰ ਦਿੰਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਝਾਉਂਦਿਆਂ ਨੌਜਵਾਨਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ। ਨੌਜਵਾਨਾਂ ਨੂੰ ਕੁਝ ਸਮੇਂ ਦਾ ਨਸ਼ਾ ਨਹੀਂ, ਸਗੋਂ ਪੂਰੀ ਜ਼ਿੰਦਗੀ ਦੀ ਉਡਾਣ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਬਰਬਾਦ ਨਹੀਂ ਕਰਦਾ, ਸਗੋਂ ਪੂਰੇ ਪਰਿਵਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਮਾਂ ਦੀਆਂ ਉਮੀਦਾਂ ਟੁੱਟਦੀਆਂ ਹਨ, ਪਿਤਾ ਦੇ ਸੁਪਨੇ ਬਿਖਰ ਜਾਂਦੇ ਹਨ ਅਤੇ ਪਰਿਵਾਰ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨਾਲ ਸੰਵਾਦ ਬਣਾਈ ਰੱਖਣ। ਜੇਕਰ ਉਨ੍ਹਾਂ ਦੇ ਵਿਵਹਾਰ ਵਿੱਚ ਕੋਈ ਤਬਦੀਲੀ ਦਿਖਾਈ ਦੇਵੇ ਤਾਂ ਡਾਂਟਣ ਤੋਂ ਪਹਿਲਾਂ ਉਨ੍ਹਾਂ ਦੀ ਗੱਲ ਸੁਣਨ। ਸਕੂਲ ਅਤੇ ਕਾਲਜ ਵੀ ਪੜ੍ਹਾਈ ਦੇ ਨਾਲ-ਨਾਲ ਚਰਿੱਤਰ ਨਿਰਮਾਣ ਅਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਦੇ ਕੇਂਦਰ ਬਣਨ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਪਛਾਣ ਦੁੱਧ-ਦਹੀਂ ਅਤੇ ਜਵਾਨਾਂ ਦੀ ਧਰਤੀ ਦੇ ਨਾਲ-ਨਾਲ ਖੇਡ ਸ਼ਕਤੀ ਵਜੋਂ ਵੀ ਹੈ। ਸੂਬੇ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਸਾਲ 2026 ਦੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਵੱਲੋਂ ਜਿੱਤੇ ਗਏ 85 ਤਗਮਿਆਂ ਵਿੱਚੋਂ 32 ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਹਾਸਲ ਕੀਤੇ। ਭਾਵ ਭਾਰਤ ਦੇ ਲਗਭਗ ਹਰ ਤੀਜੇ ਤਗਮੇ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਖੇਡਾਂ ਨੂੰ ਸਿਰਫ਼ ਸ਼ੌਕ ਮੰਨਿਆ ਜਾਂਦਾ ਸੀ, ਪਰ ਅੱਜ ਖੇਡਾਂ ਵਿੱਚ ਸਨਮਾਨ, ਰੁਜ਼ਗਾਰ ਅਤੇ ਕੌਮਾਂਤਰੀ ਪਛਾਣ ਬਣਾਉਣ ਦੇ ਮੌਕੇ ਉਪਲਬਧ ਹਨ। ਨੌਜਵਾਨਾਂ ਨੂੰ ਮੈਦਾਨ ਵਿੱਚ ਉਤਰ ਕੇ ਮਿਹਨਤ ਕਰਨੀ ਚਾਹੀਦੀ ਹੈ ਅਤੇ ਆਪਣੇ ਸੁਪਨਿਆਂ ਨੂੰ ਤਗਮਿਆਂ ਵਿੱਚ ਬਦਲਣਾ ਚਾਹੀਦਾ ਹੈ।

ਨਸ਼ਾ ਮੁਕਤ ਹਰਿਆਣਾ ਲਈ ਸਰਕਾਰ ਸੱਤ ਸੰਕਲਪਾਂ ’ਤੇ ਕਰ ਰਹੀ ਹੈ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੇ ਦਮ ’ਤੇ ਨਹੀਂ ਜਿੱਤੀ ਜਾ ਸਕਦੀ, ਇਸ ਲਈ ਪਰਿਵਾਰ, ਸਕੂਲ, ਹਸਪਤਾਲ ਅਤੇ ਸਮਾਜ ਦੀ ਸਮੂਹਿਕ ਭਾਗੀਦਾਰੀ ਜ਼ਰੂਰੀ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਸ਼ਕਤੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਰਕਾਰ ਨੇ ‘ਸੰਕਲਪ’ ਸੁਸਾਇਟੀ ਦਾ ਗਠਨ ਕੀਤਾ ਹੈ। ਇਸ ਰਾਹੀਂ ਸੱਤ ਪ੍ਰਮੁੱਖ ਸੰਕਲਪਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਨਸ਼ਾ ਮੁਕਤ ਥਾਣਾ ਖੇਤਰ, ਤਸਕਰ ਮੁਕਤ ਜ਼ਿਲ੍ਹਾ, ਨਸ਼ੇ ਦੀਆਂ ਗੋਲੀਆਂ ਤੋਂ ਮੁਕਤ ਕੈਮਿਸਟ ਦੀਆਂ ਦੁਕਾਨਾਂ, ਨਸ਼ਿਆਂ ਵਿਰੁੱਧ ਪਰਿਵਾਰ ਦਾ ਸਹਿਯੋਗ, ਇਲਾਜ ਦੀ ਸਹੂਲਤ ਵਾਲੇ ਹਸਪਤਾਲ, ਸਹੂਲਤਾਂ ਨਾਲ ਲੈਸ ਸਕੂਲ ਅਤੇ ਨੌਜਵਾਨਾਂ ਲਈ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਦੇ ਬਿਹਤਰ ਬਦਲ ਉਪਲਬਧ ਕਰਵਾਉਣਾ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਸੰਕਲਪ ਸੁਸਾਇਟੀ ਦੀ ਪ੍ਰਧਾਨਗੀ ਉਹ ਖੁਦ ਕਰ ਰਹੇ ਹਨ। ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਬਲਾਕ ਪੱਧਰ ’ਤੇ ਵੀ ਇਕਾਈਆਂ ਬਣਾਈਆਂ ਗਈਆਂ ਹਨ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਨ ਪ੍ਰਤੀਨਿਧੀਆਂ, ਸਰਪੰਚਾਂ, ਕੌਂਸਲਰਾਂ, ਥਾਣਾ ਮੁਖੀਆਂ ਅਤੇ ਸਮਾਜਿਕ ਸੰਗਠਨਾਂ ਦੀ ਭਾਗੀਦਾਰੀ ਯਕੀਨੀ ਬਣਾਈ ਗਈ ਹੈ। ਇਸ ਤਰ੍ਹਾਂ ਪਰਿਵਾਰ ਤੋਂ ਲੈ ਕੇ ਪ੍ਰਸ਼ਾਸਨ ਅਤੇ ਹਸਪਤਾਲ ਤੋਂ ਲੈ ਕੇ ਸਕੂਲ ਤੱਕ ਸਾਰੇ ਪੱਧਰਾਂ ’ਤੇ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ‘ਹਰਿਆਣਾ ਉਦੈ’ ਮੁਹਿੰਮ ਤਹਿਤ ਨਸ਼ਾ ਮੁਕਤੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ ਲਈ ਸੂਬੇ ਵਿੱਚ 10 ਤੋਂ ਵੱਧ ਮੈਰਾਥਨ, ਸਾਈਕਲੋਥੋਨ ਦੇ ਦੋ ਐਡੀਸ਼ਨ, ਰਾਹਗਿਰੀ ਪ੍ਰੋਗਰਾਮਾਂ ਸਮੇਤ 2,484 ਪ੍ਰੋਗਰਾਮਾਂ ਵਿੱਚ 18 ਲੱਖ ਤੋਂ ਵੱਧ ਲੋਕਾਂ ਨੇ ਭਾਗੀਦਾਰੀ ਕੀਤੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਸਿਰਫ਼ ਇੱਕ ਦਿਨ ਦਾ ਪ੍ਰੋਗਰਾਮ ਨਾ ਰਹਿ ਕੇ ਜਨ ਅੰਦੋਲਨ ਬਣੇ।

ਇਹ ਵੀ ਪੜ੍ਹੋ Bathinda Police ਦੇ ਥਾਣਾ ਸਾਈਬਰ ਕ੍ਰਾਈਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 19 ਲੱਖ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ

ਨਸ਼ਿਆਂ ਦੇ ਕਾਰੋਬਾਰ ’ਤੇ ਸ਼ਿਕੰਜਾ ਕੱਸਣ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਸਰਗਰਮ ਕੀਤਾ ਗਿਆ ਹੈ ਅਤੇ ਪੰਚਕੂਲਾ ਵਿੱਚ ਅੰਤਰਰਾਜੀ ਡਰੱਗ ਸਕੱਤਰੇਤ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਾ, ਰੇਂਜ ਅਤੇ ਸੂਬਾ ਪੱਧਰ ’ਤੇ ਐਂਟੀ ਨਾਰਕੋਟਿਕਸ ਸੈੱਲ ਵੀ ਕੰਮ ਕਰ ਰਹੇ ਹਨ। ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਨਸ਼ਿਆਂ ਦੇ ਕਾਰੋਬਾਰ ਤੋਂ ਕਮਾਈਆਂ ਗਈਆਂ 94 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ ਅਤੇ 180 ਜਾਇਦਾਦਾਂ ਨੂੰ ਢਾਹਿਆ ਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਕਾਰਵਾਈ ਦਿਖਾਉਣਾ ਨਹੀਂ, ਸਗੋਂ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵੀ ਰੋਕ ਲਗਾ ਕੇ ਨਤੀਜੇ ਦੇਣਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਏ 1 ਲੱਖ 58 ਹਜ਼ਾਰ 830 ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ ਹੈ। ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ 13 ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਨਸ਼ਾ ਮੁਕਤੀ ਕੇਂਦਰ ਸਥਾਪਤ ਕੀਤੇ ਗਏ ਹਨ। ਨਸ਼ਾ ਪੀੜਤਾਂ ਦੀ ਮਦਦ ਅਤੇ ਨਸ਼ਿਆਂ ਦੀ ਤਸਕਰੀ ਦੀਆਂ ਗਤੀਵਿਧੀਆਂ ਦੀ ਸੂਚਨਾ ਦੇਣ ਲਈ ਟੋਲ ਫ੍ਰੀ ਐਂਟੀ ਡਰੱਗ ਹੈਲਪਲਾਈਨ ਨੰਬਰ 90508-91508 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਦੀ ਮਾਨਸ ਹੈਲਪਲਾਈਨ 1933 ’ਤੇ ਵੀ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ। ਸ਼ਿਕਾਇਤਕਰਤਾ ਦੀ ਗੁਪਤਤਾ ਯਕੀਨੀ ਬਣਾਈ ਜਾਂਦੀ ਹੈ।

ਸਰਦਾਰ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ, ਖੇਡਾਂ ਨਾਲ ਜੁੜ ਕੇ ਬਣਾਓ ਸਿਹਤਮੰਦ ਭਵਿੱਖ
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਅਤੇ ਸਾਬਕਾ ਕਪਤਾਨ ਸ੍ਰੀ ਸਰਦਾਰ ਸਿੰਘ ਇਸ ਮੈਰਾਥਨ ਦੇ ਬ੍ਰਾਂਡ ਅੰਬੈਸਡਰ ਵਜੋਂ ਮੌਜੂਦ ਹਨ। ਉਨ੍ਹਾਂ ਨੇ ਸਾਲ 2008 ਵਿੱਚ ਮਹਿਜ਼ 22 ਸਾਲ ਦੀ ਉਮਰ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਸੰਭਾਲੀ ਸੀ ਅਤੇ ਸਾਲ 2014 ਦੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਸੋਨ ਤਗਮਾ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੂੰ ਅਰਜੁਨ ਪੁਰਸਕਾਰ, ਪਦਮ ਸ਼੍ਰੀ ਅਤੇ ਮੇਜਰ ਧਿਆਨ ਚੰਦ ਖੇਲ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦਾ ਖੇਡ ਜੀਵਨ ਅਨੁਸ਼ਾਸਨ, ਮਿਹਨਤ ਅਤੇ ਸਮਰਪਣ ਦੀ ਪ੍ਰੇਰਨਾਦਾਇਕ ਮਿਸਾਲ ਹੈ।ਮੁੱਖ ਮੰਤਰੀ ਨੇ ਨਸ਼ੇ ਦੀ ਲਤ ਛੱਡ ਕੇ ਆਮ ਜੀਵਨ ਵਿੱਚ ਪਰਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨ ਦੂਜੇ ਨੌਜਵਾਨਾਂ ਲਈ ਪ੍ਰੇਰਨਾ ਬਣਨ। ਸਰਕਾਰ ਨਸ਼ਿਆਂ ਦੀ ਲਪੇਟ ਵਿੱਚੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦੇ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਤਿੰਨ ਸੰਕਲਪ ਲੈਣ ਦਾ ਸੱਦਾ ਦਿੱਤਾ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣਗੇ, ਨਸ਼ਿਆਂ ਨੂੰ ਰੋਕਣ ਵਿੱਚ ਆਪਣੇ ਦੋਸਤਾਂ ਦੀ ਮਦਦ ਕਰਨਗੇ ਅਤੇ ਆਪਣੇ ਸਿਹਤ, ਹੁਨਰ ਅਤੇ ਜੀਵਨ ਦੇ ਟੀਚਿਆਂ ਲਈ ਸਮਾਂ ਕੱਢਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਸਬੰਧਤ ਹੈਲਪਲਾਈਨ ’ਤੇ ਦੇਣ। ਨਸ਼ਿਆਂ ਵਿੱਚ ਫਸੇ ਵਿਅਕਤੀ ਤੋਂ ਦੂਰੀ ਬਣਾਉਣ ਦੀ ਬਜਾਏ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ।ਇਸ ਮੌਕੇ ਮੁੱਖ ਮੰਤਰੀ ਨੇ ਹਾਜ਼ਰ ਨੌਜਵਾਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਅਤੇ ਸੱਦਾ ਦਿੱਤਾ ਕਿ ਸਾਰੇ ਮਿਲ ਕੇ ਇਹ ਪ੍ਰਣ ਲੈਣ ਕਿ ਨਾ ਤਾਂ ਖੁਦ ਨਸ਼ਾ ਕਰਨਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ।ਪ੍ਰੋਗਰਾਮ ਵਿੱਚ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਅਤੇ ਮੈਰਾਥਨ ਦੇ ਬ੍ਰਾਂਡ ਅੰਬੈਸਡਰ ਸ੍ਰੀ ਸਰਦਾਰ ਸਿੰਘ, ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭਾਰਤ ਭੂਸ਼ਣ ਜੁਯਾਲ, ਸਾਬਕਾ ਸੰਸਦ ਮੈਂਬਰ ਸ੍ਰੀਮਤੀ ਸੁਨੀਤਾ ਦੁੱਗਲ, ਸਾਬਕਾ ਸੰਸਦ ਮੈਂਬਰ ਸ੍ਰੀ ਚਰਨਜੀਤ ਸਿੰਘ, ਡੱਬਵਾਲੀ ਦੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ, ਸਿਰਸਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ, ਚੇਅਰਮੈਨ ਰੋਹਤਾਸ਼ ਜਾਂਗੜਾ, ਚੇਅਰਮੈਨ ਦੇਵਕੁਮਾਰ ਸ਼ਰਮਾ, ਚੇਅਰਮੈਨ ਰਾਮਚੰਦਰ ਕੰਬੋਜ ਸਮੇਤ ਹੋਰ ਜਨ ਪ੍ਰਤੀਨਿਧੀ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਤੇ ਨਾਗਰਿਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Shiromani Akali Dal ਨੇ ਜ਼ਿਲ੍ਹਾ ਬਠਿੰਡਾ ਸ਼ਹਿਰੀ ‘ਚ BC ਵਿੰਗ ਦੇ 22 ਸਰਕਲ ਪ੍ਰਧਾਨ ਨਿਯੁਕਤ ਕੀਤੇ

👉ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ, ਵਿਧਾਨ ਸਭਾ ਚੋਣਾਂ...

Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

👉ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ...

ਵੋਟਰ ਸੂਚੀਆਂ ਦੇ ਅਬਜ਼ਰਵਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ...