ਕਿਹਾ, ਕਿਸਾਨਾਂ ਨੂੰ ਰੋਕਣਾ ਗੈਰ-ਕਾਨੂੰਨੀ, ਕਾਂਗਰਸ ਦੀ ਸਰਕਾਰ ਆਉਂਦੇ ਹੀ ਬਾਰਡਰ ਖੋਲਾਂਗੇ
ਹਰਿਆਣਾ ’ਚ ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਮਿਲੇਗੀ
ਅੰਬਾਲਾ, 24 ਸਤੰਬਰ: ਪੰਜਾਬ ਦੇ ਗੁਆਂਢੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਹਰਿਆਣਾ ’ ਚ ਆਗਾਮੀ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੰਬਾਲਾ ਵਿਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਕਿਸਾਨ ਮਸਲਿਆਂ ਨੂੰ ਚੂੱਕਦਿਆਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਦੇ ਵਿਚ ਕਿਸੇ ਨੂੰ ਸ਼ਾਂਤਮਈ ਤਰੀਕੇ ਦੇ ਨਾਲ ਰੋਸ਼ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।
ਮੁੱਖ ਮੰਤਰੀ ਵੱਲੋਂ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਦੇਖੋ ਕਿਸਨੂੰ, ਕਿਹੜਾ ਵਿਭਾਗ ਮਿਲਿਆ!
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਲਈ ਅਵਾਜ਼ ਚੁੱਕਣ ਦਾ ਹੱਕ ਹੈ ਪ੍ਰੰਤੂ ਭਾਜਪਾ ਸਰਕਾਰ ਨੇ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ ਨੂੰ ਸੀਲ ਕਰਕੇ ਰੱਖਿਆ ਹੋਇਆ ਹੈ, ਜਿਸਦੇ ਨਾਲ ਨਾ ਸਿਰਫ਼ ਕਿਸਾਨਾਂ ਬਲਕਿ ਵਪਾਰੀਆਂ ਨੂੰ ਵੀ ਵੱਡੀਆਂ ਸਮੱਸਿਆ ਆ ਰਹੀਆਂ ਹਨ। ਸ਼੍ਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ ਸ਼ੰਭੂ ਬਾਰਡਰ ਨੂੰ ਖੋਲਿਆ ਜਾਵੇਗਾ। ਇਸਦੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿਚ ਮੌਜੂਦ ਕਿਸਾਨਾਂ ਨੂੂੰ ਭਰੋਸਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵੀ ਕਿਸਾਨਾਂ ਦੇ ਹਿੱਤ ਵਿਚ ਫੈਸਲੇ ਲੈ ਚੁੱਕੀ ਹੈ ਤੇ ਹੁਣ ਵੀ ਹਰਿਆਣਾ ਵਿਚ ਪਾਰਟੀ ਦੀ ਸਰਕਾਰ ਬਣਨ ‘ਤੇ ਐਮ.ਐਸ.ਪੀ ’ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇਗੀ।
कांग्रेस सरकार आने पर किसानों के लिए शंभू बॉर्डर को खोला जाएगा और MSP की लीगल कानूनी गारंटी दी जाएगी। pic.twitter.com/kRXAcCgzdl
— Bhupinder S Hooda (@BhupinderShooda) September 23, 2024
Share the post "ਸ਼ੰਭੂ ਬਾਰਡਰ ਨੂੰ ਲੈ ਕੇ ਹਰਿਆਣਾ ਦੇ Ex CM hooda ਦਾ ਵੱਡਾ ਐਲਾਨ, ਦੇਖੋ ਵੀਡੀਓ"