ਸਿਰਸਾ ਵਿਚ 77 ਏਕੜ ਭੂਮੀ ਗੁਰੂਦੁਆਰੇ ਦੇ ਨਾਂ ਕਰਨ ਦਾ ਫੈਸਲਾ
ਚੰਡੀਗੜ੍ਹ, 15 ਨਵੰਬਰ –ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਰਕਾਰ ਨੇ ਗੁਰੂਗ੍ਰਾਮ ਵਿਚ ਲਗਭਗ 1000 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ 700 ਬੈਡ ਦੇ ਸਰਕਾਰੀ ਹਸਪਤਾਲ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਅੱਜ ਪ੍ਰਕਾਸ਼ ਪੁਰਬ ’ਤੇ ਕਿਸਾਨਾਂ ਨੂੰ 300 ਕਰੋੜ ਰੁਪਏ ਦੀ ਬੋਨਸ ਦੀ ਦੂਜੀ ਕਿਸਤ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ’ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ
ਮੁੱਖ ਮੰਤਰੀ ਅੱਜ ਪੰਚਕੂਲਾ ਦੇ ਗੁਰੂਦੁਆਰਾ ਨਾਡਾ ਸਾਹਿਬ ਵਿਚ ਮੱਥਾ ਟੇਕਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਸਦਾ ਕਿਸਾਨ ਤੇ ਸਮਾਜ ਦੇ ਹਿੱਤ ਵਿਚ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਰਸਾ ਵਿਚ ਚਿੱਲਾ ਸਾਹਿਬ ਗੁਰੂਦੁਆਰਾ ਦੀ 77 ਏਕੜ ਜਮੀਨ ਵੀ ਗੁਰੂਦੁਆਰੇ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਹੈ। ਇਸ ਭੂਮੀ ਦੀ ਲਗਾਤਾਰ ਮੰਗ ਚੱਲੀ ਆ ਰਹੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਇਸ ਭੂਮੀ ’ਤੇ ਆਏ ਅਤੇ 40 ਦਿਨ ਤਕ ਲਗਾਤਾਰ ਤਪਸਿਆ ਕੀਤੀ।
ਇਹ ਵੀ ਪੜ੍ਹੋਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ
ਇਸ ਲਈ ਸਰਕਾਰ ਨੇ ਇਹ ਜਮੀਨ ਗੁਰੂਦੁਆਰੇ ਨੂੰ ਸੌਂਪ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਪਾਠ ਪੜਾਇਆ। ਬਾਬਾ ਨਾਨਕ ਦੀ ਬਾਣੀ ਅਤੇ ਸਿਖਿਆ ਨੂੰ ਸੂਬਾ ਸਰਕਾਰ ਨੇ ਸੱਭ ਤੋਂ ਉੱਪਰ ਮੰਨਿਆ ਹੈ। ਇਸ ਮੌਕੇ ’ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵਧਾਈਯੋਗ ਹੈ ਜਿਨ੍ਹਾਂ ਨੇ ਕਿਸਾਨ ਹਿੱਤ ਵਿਚ ਅਨੇਕ ਫੈਸਲੇ ਕੀਤੇ ਹਨ।
Share the post "ਹਰਿਆਣਾ ਦੇ ਗੁਰੂਗ੍ਰਾਮ ਹਸਪਤਾਲ ਦਾ ਨਾਂ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਉਪਰ ਹੋਵੇਗਾ: ਮੁੱਖ ਮੰਤਰੀ"