spot_img
spot_img
spot_img

ਹੌਲਦਾਰ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਨੇ ਦਬੋਚਿਆ, ਇੱਕ ਹੋਇਆ ਫ਼ਰਾਰ

Date:

spot_img

👉ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਬਠਿੰਡਾ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦਾ ਇੱਕ ਹੋਰ ਅਗਨੀਵੀਰ ਜੰਮੂ ਵਿਚ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਸੀ।ਸ਼ਿਕਾਇਤ ਦੇ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।

ਇਹ ਵੀ ਪੜ੍ਹੋ ਦਾਨ ਸਿੰਘ ਵਾਲਾ ਦੇ ਡੇਰੇ ਦੇ ਮਹੁੰਤ ਦੇ ਕਤਲ ਵਿੱਚ ਤਿੰਨ ਫੜੇ

ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

👉31 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ...