Tarn Taran News: ਸ਼ਨੀਵਾਰ ਸ਼ਾਮ 4 ਵਜੇਂ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਨੇੜੇ ਰਾਸ਼ਟਰੀ ਰਾਜਮਾਰਗ 54 ‘ਤੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਇਸਦੇ ਵਿਚ ਹੁਣ ਤੱਕ ਡਰਾਈਵਰ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੇ ਚੱਕਰ ਵਿਚ ਇਹ ਹਾਦਸਾ ਵਾਪਰਿਆਂ ਹੈ। ਫ਼ਿਲਹਾਲ ਇਸਦੀ ਜਾਂਚ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਸਮੇਤ ਉੱਚ ਅਧਿਕਾਰੀ ਤੇ ਪੁਲਿਸ ਫ਼ੌਰਸ ਮੌਕੇ ‘ਤੇ ਪੁੱਜ ਗਈ। ਜਿੰਨ੍ਹਾਂ ਲੋਕਾਂ ਦੀ ਮੱਦਦ ਨਾਲ ਦਰਜ਼ਨ ਭਰ ਐਬੁਲੈਂਸਾਂ ਦੀ ਮੱਦਦ ਨਾਲ ਜਖ਼ਮੀਆਂ ਤੇ ਮ੍ਰਿਤਕਾਂ ਨੂੰ ਹਸਪਤਾਲ ਪਹੁੰਚਾਇਆ। ਦਸਿਆ ਜਾ ਰਿਹਾ ਕਿ ਇੰਨ੍ਹਾਂ ਵਿਚੋਂ ਇੱਕ ਬੱਸ ਯਾਤਰੂਆਂ ਨੂੰ ਲੈ ਕੇ ਮਾਲਵਾ ਖੇਤਰ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੀ ਸੀ ਜਦਕਿ ਦੂਜੀ ਉਥੋਂ ਵਾਪਸ ਆ ਰਹੀ ਸੀ, ਜਿਸਨੇ ਅੱਗੇ ਮਾਲਵਾ ਇਲਾਕੇ ਵੱਲ ਜਾਣਾ ਸੀ।
ਇਹ ਵੀ ਪੜ੍ਹੋ 👉ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ; ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਲਈ VDS ਸਕੀਮ ‘ਚ ਕੀਤਾ ਵਾਧਾ
ਬੱਸ ਵਿਚ ਯਾਤਰੀਆਂ ਨੇ ਮੀਡੀਆ ਵਾਲਿਆਂ ਨੂੰ ਦਸਿਆ ਕਿ ਅਚਾਨਕ ਮੋਟਰਸਾਈਕਲ ਅੱਗੇ ਆਉਣ ਕਾਰਨ ਬੱਸ ਡਰਾਈਵਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਅਜਿਹਾ ਕਰਦੇ ਹੋਏ ਉਸਦਾ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ ਬੱਸ ਡਿਵਾਈਡਰ ਤੋਂ ਉੱਪਰ ਜਾ ਕੇ ਉਲਟ ਕੈਰੇਜਵੇਅ ‘ਤੇ ਜਾ ਡਿੱਗੀ। ਇਸ ਦੌਰਾਨ ਸਾਹਮਣੇ ਦੂਜੇ ਪਾਸੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਦਸਿਆ ਜਾ ਰਿਹਾ ਕਿ ਦੋਨਾਂ ਬੱਸਾਂ ਦੀ ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ ‘ਤੇ ਦਹਿਸ਼ਤ ਫੈਲ ਗਈ ਅਤੇ ਫਸੇ ਯਾਤਰੀਆਂ ਦੀਆਂ ਚੀਕਾਂ ਪੂਰੇ ਇਲਾਕੇ ਵਿੱਚ ਗੂੰਜ ਉੱਠੀਆਂ।
ਉਧਰ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਹਾਦਸੇ ‘ਤੇ ਸ਼ੋਕ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ”ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ… ਇਸ ਭਿਆਨਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਜਾਨ ਜਾਣ ਦਾ ਸੁਣ ਕੇ ਮਨ ਬਹੁਤ ਉਦਾਸ ਹੈ… ਪੁਲਿਸ ਤੇ ਪ੍ਰਸ਼ਾਸਨ ਮੌਕੇ ‘ਤੇ ਰਾਹਤ ਕਾਰਜਾਂ ‘ਚ ਜੁਟੇ ਹਨ… ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ‘ਚ ਕੋਈ ਕਸਰ ਨਾ ਛੱਡਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ… ਦੁੱਖ ਦੀ ਇਸ ਔਖੀ ਘੜੀ ‘ਚ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ… ਵਾਹਿਗੁਰੂ ਜੀ ਅੱਗੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ। ”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













