ਸਿਹਤ ਵਿਭਾਗ ਬਠਿੰਡਾ ਵੱਲੋਂ 09 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਕਾਲਾ ਮੋਤੀਆ ਰੋਕਥਾਮ ਹਫ਼ਤਾ: ਡਾ ਨਵਦੀਪ ਕੌਰ ਸਰਾਂ

Date:

spot_img

👉ਦੁਨੀਆਂ ਰੋਸ਼ਨ ਹੈ, ਆਪਣੀਆਂ ਅੱਖਾਂ ਦੀ ਰੋਸ਼ਨੀ ਬਚਾਓ: ਸੀਨੀਅਰ ਮੈਡੀਕਲ ਅਫ਼ਸਰ
Bathinda News:ਭਾਰਤ ਸਰਕਾਰ ਵੱਲੋਂ ਅੰਨ੍ਹੇਪਣ ਨੂੰ ਦੂਰ ਕਰਨ ਲਈ ਚਲਾਏ ਜਾ ਰਹੇ ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਬਠਿੰਡਾ ਵੱਲੋਂ ਡਾ ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਦੇ ਦਿਸਾ ਨਿਰਦੇਸਾਂ ਅਨੁਸਾਰ ਡਾ ਮੀਨਾਕਸ਼ੀ ਸਿੰਗਲਾ ਪ੍ਰੋਗਰਾਮ ਅਫਸਰ ਦੀ ਦੇਖ ਰੇਖ ਹੇਠ ਜਿਲ੍ਹਾ ਬਠਿੰਡਾ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 09 ਤੋਂ 15 ਮਾਰਚ ਤੱਕ ਵਿਸ਼ਵ ਗਲੋਕੋਮਾ ਹਫਤਾ ‘ਗਲੋਕੋਮਾ ਸੰਸਾਰ ਲਈ ਇਕਜੁੱਟ ਹੋਈਏ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਸਿਹਤ ਵਿਭਾਗ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਖਾਸ ਕਰਕੇ ਕਾਲਾ ਮੋਤੀਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਗਲੂਕੋਮਾ ਹਫਤਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੁੰ ਕਾਲੇ ਮੋਤੀਏ ਪ੍ਰਤੀ ਅਤੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਅੱਖਾਂ ਦੀਆਂ ਬਿਮਾਰੀਆਂ, ਅੱਖਾਂ ਦਾਨ ਕਰਨ ਸਬੰਧੀ ਅਤੇ ਪੁਤਲੀ ਦੇ ਨੁਕਸ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤਾ ਜਾ ਰਹੇ ਹਨ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਉਹਨਾਂ ਦੱਸਿਆ ਕਿ ਇਸ ਹਫ਼ਤੇ ਦੋਰਾਨ ਜਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਕਾਲਾ ਮੋਤੀਆ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। ਉਹਨਾ ਕਿਹਾ ਕਿ ਚਿੱਟੇ ਮੋਤੀਏ ਦਾ ਸਮੇਂ ਸਿਰ ਅਪ੍ਰਰੇਸ਼ਨ ਕਰਵਾ ਲੈਣਾ ਚਾਹੀਦਾ ਹੈ। ਨੀਮ ਹਕੀਮਾਂ ਤੋ ਕਦੇ ਵੀ ਦਵਾਈ ਲੈ ਕੇ ਨਹੀਂ ਪਾਉਣੀ ਚਾਹੀਦੀ।ਡਾ ਡਿੰਪੀ ਅਤੇ ਡਾ ਸਵੇਤਾ ਗੁਪਤਾ (ਅੱਖਾਂ ਦੇ ਮਾਹਿਰ) ਨੇ ਕਿਹਾ ਕਿ ਭਾਰਤ ਵਿੱਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾ ਵਿੱਚੋਂ ਇੱਕ ਅਹਿਮ ਕਾਰਣ ਹੈ। ਉਹਨਾਂ ਦੱਸਿਆ ਕਿ ਗਲੋਕੋਮਾ ਦਾ ਇਲਾਜ ਸਫ਼ਲ ਤਰੀਕੇ ਨਾਲ ਹੋ ਸਕਦਾ ਹੈ ਜੇਕਰ ਇਸ ਦਾ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਗਲੋਕੋਮਾ ਦੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੇ ਚਸਮਿਆਂ ਦਾ ਵਾਰ ਵਾਰ ਬਦਲਣਾ, ਰੋਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਲਾਲੀ ਅਤੇ ਦਰਦ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਅਜਿਹੀਆਂ ਨਿਸ਼ਾਨੀਆਂ ਹੋਣ ਤਾ ਸਾਨੁੰ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਆਪਣੀਆਂ ਅੱਖਾਂ ਦਾ ਦਬਾਅ ਜਾਂ ਪ੍ਰੈਸ਼ਰ ਚੈਕ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ  BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ

ਉਹਨਾਂ ਸਾਵਧਾਨੀ ਵਰਤਣ ਤੇ ਜੋਰ ਦਿੰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡਾ ਰਿਸ਼ਤੇਦਾਰ ਗਲੋਕੋਮਾ ਨਾਲ ਪੀੜਿਤ ਹੋਵੇ, ਜੇਕਰ ਸ਼ੂਗਰ ਦੀ ਸ਼ਿਕਾਇਤ ਹੋਵੇ, ਹਾਈ ਬਲੱਡ ਪ੍ਰੈਸ਼ਰ, ਜੇਕਰ ਤੁਸੀਂ ਦਮਾ, ਅਲਰਜੀ, ਚਮੜੀ ਰੋਗਾਂ ਲਈ ਸਟਾਰਾਇਡ ਦੀ ਵਰਤੋਂ ਕਰਦੇ ਹੋ ਤਾਂ ਤੁਸੀਂ ਗਲੋਕੋਮਾ ਤੋਂ ਪ੍ਰਭਾਵਿਤ ਹੋ ਸਕਦੇ ਹੋ। ਉਹਨਾਂ ਕਿਹਾ ਹਰੇਕ ਇਨਸਾਨ ਨੂੰ ਛੇ ਮਹੀਨੇ ਬਾਅਦ ਆਪਣੀਆਂ ਅੱਖਾਂ ਦਾ ਚੈੱਕ ਅਪ ਕਰਵਾਉਦੇ ਰਹਿਣਾ ਚਾਹੀਦਾ ਹੈ ਅਤੇ ਜਿਆਦਾ ਧੁੱਪ ਵਿੱਚ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਦੇਸ਼ ਵਿੱਚੋ ਅੰਨ੍ਹਾਪਣ ਦੂਰ ਕਰਨ ਲਈ ਸਾਨੂੰ ਅੱਖਾਂ ਦੀ ਸੰਭਾਲ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਦੇਸ਼ ਵਿੱਚੋਂ ਅੰਨ੍ਹਾਪਣ ਦੂਰ ਕਰਨ ਲਈ ਪ੍ਰਾਈਵੇਟ ਡਾਕਟਰ ਅਤੇ ਸਮਾਜ ਸੇਵੀ ਸੰਸਥਾਵਾਂ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇ ਰਹੀਆਂ ਹਨ। ਅਤੇ ਉਹਨਾਂ ਆਮ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ। ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣ ਤਾਂ ਉਸ ਨਾਲ ਦੋ ਲੋਕਾਂ ਦੀ ਜਿੰਦਗੀ ਵਿੱਚ ਰੋਸ਼ਨੀ ਆ ਸਕਦੀ ਹੈ। ਇਸ ਮੌਕੇ ਅਪਥਾਲਮਿਕ ਅਫ਼ਸਰ ਰੁਪਾਲੀ, ਬੀ.ਈ.ਈ ਪਵਨਜੀਤ ਕੌਰ,ਚੀਫ ਫਾਰਮੇਸੀ ਅਫ਼ਸਰ ਸੁਖਮੰਦਰ ਸਿੰਘ ਅਤੇ ਮੁਕੇਸ ਕੁਮਾਰ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ...

ਤਿੰਨ ਦਿਨਾਂ ਤੋਂ ਗੁੰਮ ਬਜ਼ੁਰਗ ਔਰਤ ਦੀ ਮਿਲੀ ਲਾ+ਸ਼

Chandigarh News:ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ ਨੇੜੇ ਇੱਕ ਮਹਿਲਾ...