ਬਠਿੰਡਾ, 1 ਦਸੰਬਰ: ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਏ.ਆਰ.ਟੀ ਸੈਂਟਰ ਡਾ. ਐਚ.ਐਸ. ਹੇਅਰ ਦੀ ਅਗਵਾਈ ਹੇਠ ’ਵਿਸ਼ਵ ਏਡਜ਼ ਦਿਵਸ’ ਦੇ ਸਬੰਧ ਵਿੱਚ ਡੀ.ਏ.ਵੀ ਕਾਲਜ ਵਿਖੇ ”ਭਾਈਚਾਰੇ ਨੂੰ ਅਗਵਾਈ ਕਰਨ ਦਿਓ”ਦੇ ਥੀਮ ਹੇਠ ਜਾਗਰੂਕਤਾ ਸਮਾਗਮ ਸਮੇਤ ਏ.ਆਰ.ਟੀ ਕੇਂਦਰ ਵਿਖੇ ਪੀੜਤ ਮਰੀਜ਼ਾਂ ਦੀ ਹੌਂਸਲਾ ਅਫਜ਼ਾਈ ਲਈ ਸਮਾਗਮ ਕਰਵਾਇਆ ਗਿਆ ਜਿਸ ਵਿਚ ਏਡਜ਼ ਪੀੜਤ ਵਿਧਵਾਵਾਂ ਅਤੇ ਬੱਚਿਆਂ ਨੂੂੰ ਕੰਬਲ, ਸ਼ਾਲ ਤੇ ਹੋਰ ਤੋਹਫੇ ਵੰਡੇ ਗਏ।ਇਨ੍ਹਾਂ ਸਮਾਗਮਾਂ ਵਿਚ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਊਸ਼ਾ ਗੋਇਲ ਉਚੇਚੇ ਤੌਰ ਉਤੇ ਸ਼ਾਮਲ ਹੋਏ।
ਨੌਜਵਾਨ ਆਪਣੇ ਮਾਪਿਆਂ ਨਾਲ ਕੁੱਝ ਸਮਾਂ ਜਰੂਤ ਬਿਤਾਉਣ: ਡਿਪਟੀ ਕਮਿਸ਼ਨਰ
ਉਨ੍ਹਾਂ ਨਾਲ ਐਸ.ਐਮ.ਓ. ਸਿਵਲ ਹਸਪਤਾਲ ਡਾ. ਸਤੀਸ਼ ਜਿੰਦਲ, ਡਾ. ਰਾਕੇਸ਼ ਗੋਇਲ, ਡਾ. ਰੋਜ਼ੀ ਅਗਰਵਾਲ, ਡਾ. ਮਿਯੰਕਜੋਤ, ਨਰਿੰਦਰ ਕੁਮਾਰ ਜ਼ਿਲ੍ਹਾ ਬੀਸੀਸੀ ਕੁਆਰਡੀਨੇਟਰ, ਪਵਨਜੀਤ ਕੌਰ ਬੀ.ਈ.ਈ., ਸ਼ੀਨੂ ਗੋਇਲ ਅਤੇ ਸੋਨਿਕਾ ਰਾਣੀ ਨੇ ਸ਼ਿਰਕਤ ਕੀਤੀ।ਇਸ ਸਮਾਗਮ ਦੌਰਾਨ ਡਾ. ਰਾਕੇਸ਼ ਗੋਇਲ ਮੈਡੀਕਲ ਅਫਸਰ ਏ.ਆਰ..ਟੀ. ਸੈਂਟਰ ਬਠਿੰਡਾ ਨੇ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮਕਸਦ ਸਾਲ 2030 ਤੱਕ ਏਡਜ਼ ਦੇ ਨਵੇਂ ਮਰੀਜ਼ਾਂ ਨਾ ਆਉਣ ਦੇ ਟੀਚਾ ਲੈ ਕੇ ਸਿਹਤ ਸਟਾਫ਼ ਅਤੇ ਆਮ ਲੋਕਾਂ ਨੁੰ ਏਡਜ਼ ਬਿਮਾਰੀ ਪ੍ਰਤੀ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ।
ਐਸਐਸਪੀ ਗਿੱਲ ਵੱਲੋਂ ਜਿਲ੍ਹੇ ਦੇ ਥਾਣਿਆਂ ਦੀ ਅਚਨਚੇਤ ਚੈਕਿੰਗ ਜਾਰੀ
ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਇਹ ਬਿਮਾਰੀ ਦੂਸ਼ਿਤ ਵਿਅਕਤੀ ਦੀਆਂ ਸੂਈਆਂ ਤੇ ਸਰਿੰਜਾਂ ਵਰਤਣ ਨਾਲ, ਗਰਭਵਤੀ ਮਰੀਜ਼ ਮਾਂ ਤੋਂ ਬੱਚੇ ਨੂੰ, ਦੂਸ਼ਿਤ ਖੂਨ ਚੜ੍ਹਾਉਣ ਨਾਲ, ਅਣ-ਸੁਰੱਖਿਅਤ ਸੈਕਸ ਸਬੰਧ ਬਨਾਉਣ ਨਾਲ, ਟੈਟੂ ਬਨਵਾਉਣ ਨਾਲ ਇੱਕ ਮਨੂੱਖ ਤੋਂ ਦੂਸਰੇ ਮਨੂੱਖ ਨੂੰ ਫੈਲਦੀ ਹੈ। ਇਹ ਬਿਮਾਰੀ ਹੱਥ ਮਿਲਾਉਣ, ਇਕੱਠੇ ਬੈਠਣ ਨਾਲ, ਇਕੱਠੇ ਸੌਣ ਨਾਲ, ਚੁੰਮਣ ਨਾਲ, ਇਕੱਠੇ ਖਾਣਾ ਖਾਣ ਆਦਿ ਕਾਰਨਾਂ ਨਾਲ ਨਹੀਂ ਫੈਲਦੀ। ਇਸ ਸਮੇਂ ਕਾਲਜ ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰੋ. ਅਮਿਤ ਸਿੰਗਲਾ, ਕੁਆਰਡੀਨੇਟਰ ਪ੍ਰਭਜੋਤ ਕੌਰ ਸਮੇਤ ਏ.ਆਰ.ਟੀ ਸਟਾਫ ਤੋਂ ਪ੍ਰਭਜੋਤ ਕੌਰ, ਜਯੋਤੀ ਅਰੋੜਾ, ਗੁਰਦੀਪ ਸਿੰਘ, ਸੁਖਦੀਪ ਸਿੰਘ, ਹਰਮਨਦੀਪ ਕੌਰ, ਸੁਖਵਿੰਦਰ ਕੌਰ, ਭੋਲਾ ਸਿੰਘ, ਸੂਰਜ ਪ੍ਰਕਾਸ਼, ਮਨਜੀਤ ਕੌਰ, ਤੇ ਬਲਦੇਵ ਸਿੰਘ ਹਾਜ਼ਰ ਸਨ।
Share the post "ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ‘ਵਿਸ਼ਵ ਏਡਜ਼ ਦਿਵਸ’ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ"