ਸਿਹਤ ਵਿਭਾਗ ਵੱਲੋਂ “ਵਿਸ਼ਵ ਗੁਲੋਕੋਮਾ ਹਫ਼ਤੇ” ਤਹਿਤ ਜਾਗਰੂਕਤਾ ਕੈਂਪ ਆਯੋਜਿਤ

0
51
+1

Mansa News:ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜਿੰਦਰ ਕੌਰ ਦੀ ਅਗਵਾਈ ਅਧੀਨ “ ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ , ਜਿਸ ਤਹਿਤ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ “ਵਿਸ਼ਵ ਗਲੋਕੋਮਾ ਹਫ਼ਤੇ” ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਨੇਹਾ ਅਤੇ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ 9 ਮਾਰਚ ਤੋਂ 15 ਮਾਰਚ ਤੱਕ ਆਯੋਜਿਤ ਕੀਤੇ ਜਾਣ ਵਾਲੇ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ।

ਇਹ ਵੀ ਪੜ੍ਹੋ  Mark Carney ਹੋਣਗੇ Candada ਦੇ ਨਵੇਂ ਪ੍ਰਧਾਨ ਮੰਤਰੀ; Trudeau ਦੀ ਲੈਣਗੇ ਥਾਂ

ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ ਹੈ।40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇਂ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆਂ ਭਿਆਨਕ ਹਾਦਸਾ, 4 ਮੌ+ਤਾਂ

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗੁਲੋਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਜਿੰਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ ਤੋਂ ਪੀੜਿਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ। ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਦਵਾਈਆਂ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜਰੂਰਤ ਹੁੰਦੀ ਹੈ।ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਆਸ਼ਾ ਵਰਕਰਾਂ ਵੱਲੋਂ ਘਰਾਂ ਦੇ ਦੌਰਿਆਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਅਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here