Site icon Punjabi Khabarsaar

ਸਿਹਤ ਵਿਭਾਗ ਵਲੋਂ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਜਾਰੀ

35 Views

ਬਠਿੰਡਾ, 12 ਜਨਵਰੀ : ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਵਿਖੇ ਸਾਂਸ ਪ੍ਰੋਗਰਾਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਢਿੱਲੋਂ ਨੇ ਕਿਹਾ ਕਿ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਮੂਨੀਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ”(ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਜਗਜੀਤ ਗ੍ਰਿਫਤਾਰ, ਸਹਾਇਕ ਫਰਾਰ

ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹੇ ਵਿੱਚ ਕੰਮ ਕਰਦੇ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫਸਰਾਂ ਅਤੇ ਐਮ.ਪੀ.ਐਚ.ਡਬਲਯੂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡਾ. ਅਲਕਾ, ਡਾ. ਮਿਯੰਕਜੋਤ ਸਿੰਘ, ਵਿਨੋਦ ਖੁਰਾਣਾ ਤੇ ਮਨਜੀਤ ਕੌਰ ਮਾਸ ਮੀਡੀਆ ਅਫਸਰ, ਪਵਨਜੀਤ ਕੌਰ ਬੀ.ਈ.ਈ ਹਾਜ਼ਰ ਸਨ।

 

Exit mobile version