ਸਿਹਤ ਮੰਤਰੀ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ

Date:

spot_img

👉ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਡਾ. ਬਲਬੀਰ ਸਿੰਘ
ਚੰਡੀਗੜ੍ਹ, 19 ਫਰਵਰੀ:ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ। ‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ ’ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ।ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ ’ਕਮਿਊਨਿਟੀ ਸਹਾਇਤਾ ਸਮੂਹ’ ਬਣਾਏ ਜਾਣਗੇ।

ਇਹ ਵੀ ਪੜ੍ਹੋ Punjab Govt ਦਾ ਵੱਡਾ Action;ਭ੍ਰਿਸਟਾਚਾਰ ’ਚ ਲਿਪਤ 52 ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਘਰ ਤੋਰਿਆ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

👉ਆਨਲਾਈਨ ਫਾਰਮਾਸਿਊਟੀਕਲ ਵਪਾਰ 'ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ Bathinda...