ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

Date:

spot_img

👉ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ
Gurdaspur News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ Salon firing case: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ।

ਇਹ ਵੀ ਪੜ੍ਹੋ Punjab Police ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Aam Aadmi Party ਵੱਲੋਂ ਅਹੁੱਦੇਦਾਰਾਂ ਦਾ ਐਲਾਨ, ਦੇਖੋ ਲਿਸਟ

Punjab News: Aam Aadmi Party ਵੱਲੋਂ ਸੂਬੇ ਵਿਚ ਨਵੇਂ...