ਸਿਹਤ ਮੰਤਰੀ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

0
49
+1

👉ਕਿਹਾ, ਸਮੂਹ ਸਮਾਜ ਸੇਵੀ ਜਥੇਬੰਦੀਆਂ ਪੰਜਾਬ ਸਰਕਾਰ ਵੱਲੋਂ ਅਰੰਭੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਸਾਖੀ ਮੌਕੇ ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਇੱਥੇ ਬਾਰਾਂਦਰੀ ਵਿਖੇ ਯੁੱਧ ਨਸ਼ਿਆਂ ਵਿਰੁੱਧ, ਨਸ਼ਾ ਮੁਕਤ ਭਾਰਤ ਅਭਿਆਨ ਅਤੇ ਸਿਹਤਮੰਦ ਪੰਜਾਬ ਮੁਹਿੰਮ ਤਹਿਤ ਕਰਵਾਈ ਗਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਤ ਕੀਤਾ। ਉਨ੍ਹਾਂ ਨੇ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਫ਼ਲ ਬਣਾਉਣ ਲਈ ਹੋਰ ਸਮਾਜ ਸੇਵੀ ਜਥੇਬੰਦੀਆਂ ਵੀ ਅੱਗੇ ਆਉਣ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨਹਿੱਤ ਸੰਮਤੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਮੁਹਿੰਮ ਤਹਿਤ ਵਿਸਾਖੀ ਦੋੜ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਬਹੁਤ ਹੀ ਸਹਾਈ ਹੋ ਸਕਦੇ ਹਨ ਅਤੇ ਉਹਨਾਂ ਦੀ ਰੁਚੀ ਖੇਡਾਂ ਵੱਲ ਵੱਧੇਗੀ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਨਸ਼ਿਆਂ ਨੂੰ ਖਤਮ ਕਰਨ ਲਈ ਇਸ ਹਰ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ: ਅਮਨ ਅਰੋੜਾ

ਡਾ. ਬਲਬੀਰ ਸਿੰਘ ਨੇ ਜਨਹਿੱਤ ਸੰਮਤੀ ਵਲੋਂ ਪਟਿਆਲਾ ਸ਼ਹਿਰ ਦੇ ਪਾਰਕਾਂ ਦੀ ਸਾਂਭ ਸੰਭਾਲ, ਰਾਜਿੰਦਰਾ ਹਸਪਤਾਲ ਵਿਚ ਮਰੀਜ਼ਾਂ ਦੀ ਮਦਦ ਲਈ ਸੈਟਚਰ, ਵੀਲਚੇਅਰ, ਦਵਾਈਆ ਐਂਬੂਲੈਂਸਾਂ ਚਲਾਉਣੀਆਂ ਅਤੇ ਹੋਰ ਅਨੇਕਾਂ ਸਮਾਜ ਸੇਵੀ ਕਾਰਜਾਂ ਨੂੰ ਬਗੈਰ ਕਿਸੇ ਸੁਆਰਥ ਕਰਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਉਹੋ ਵੀ ਜਨ ਹਿੱਤ ਸੰਮਤੀ ਦੇ ਬਹੁਤ ਪੁਰਾਣੇਂ ਮੈਂਬਰ ਹਨ ਉਹਨਾਂ ਕਿਹਾ ਕਿ ਸਮਾਜ ਸੇਵੀ ਕਾਰਜਾਂ ਲਈ ਸੰਸਥਾ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।ਇਸ ਮੌਕੇ ਐਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਸਮੇਂ ਦੀ ਮੁੱਖ ਲੋੜ ਹੈ ਉਹਨਾਂ ਕਿਹਾ ਕਿ ਪਟਿਆਲਾ ਪੁਲਿਸ ਹਮੇਸ਼ਾ ਸਮਾਜ ਸੇਵੀ ਕਾਰਜਾਂ ਲਈ ਮਦਦ ਲਈ ਤਿਆਰ ਹੈ। ਇਸ ਮੌਕੇ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਹ ਵਿਸਾਖੀ ਦੌੜ 13 ਵੀ ਹੈ ਅਤੇ ਇਹ ਦੌੜ 10,5,2.50,1 ਕਿਲੋਮੀਟਰ ਦੀ ਕਾਰਵਾਈ ਗਈ, ਜਿਸ ਵਿੱਚ 1000 ਹਜ਼ਾਰ ਤੋਂ ਉੱਪਰ ਦੌੜਾਕ ਅਤੇ ਪਟਿਆਲਾਵੀਆ ਨੇ ਸ਼ਿਰਕਤ ਅਤੇ ਜੇਤੂਆਂ ਨੂੰ ਮੈਡਲ, ਮੈਮਟੋ, ਸਰਟੀਫਿਕੇਟ, ਰਿਫਰੈਸ਼ਮੈਂਟ ਵੀ ਦਿੱਤੀ ਗਈ। ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਿਸਾਖੀ ਦੌੜ ਦੀ ਪ੍ਰਧਾਨਗੀ, ਮੇਅਰ ਕੁੰਦਨ ਗੋਗੀਆ ਤੇ ਐਸ ਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕੀਤੀ।

ਇਹ ਵੀ ਪੜ੍ਹੋ  ਕਾਊਂਟਰ ਇੰਟਲੀਜੈਂਸ ਦੀ ਟੀਮ ਵੱਲੋਂ ਗੋਲਡੀ-ਲਾਰੈਂਸ ਗੈਂਗ ਦਾ ਕਰੀਬੀ ਸਾਥੀ IED ਸਹਿਤ ਗ੍ਰਿਫਤਾਰ

ਇਸ ਮੌਕੇ ਡਾ. ਸੁਧੀਰ ਵਰਮਾ, ਸੁਖਜਿੰਦਰ ਸਿੰਘ ਬਾਜਵਾ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਮੀਤ ਪ੍ਰਧਾਨ ਚਮਨ ਲਾਲ ਗਰਗ, ਜਤਵਿੰਦਰ ਗਰੇਵਾਲ, ਯੂਥ ਆਗੂ ਜਗਤਾਰ ਸਿੰਘ ਜੱਗੀ, ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਡਾ. ਸਤਵੰਤ ਸਿੰਘ, ਡਾ. ਧਨਵੰਤ ਸਿੰਘ, ਡਾ. ਗਰੋਵਰ, ਅਬਦੁਲ ਵਾਹਿਦ, ਪ੍ਰਿੰਸੀਪਲ ਮੋਦੀ ਕਾਲਜ ਨੀਰਜ਼ ਮੋਦੀ, ਐਮ ਐਚ ਕੁਰੈਸ਼ੀ, ਈਸ਼ਵਰ ਚੋਧਰੀ, ਜੀ ਐਸ ਆਨੰਦ, ਐਸ ਆਈ ਜਸਵੰਤ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1, ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਦਰ ਪਟਿਆਲਾ, ਐਸ ਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1, ਸਤੀਸ਼ ਜੋਸ਼ੀ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੂਵਕ ਸੇਵਾਵਾਂ ਕਲੱਬ ਦੀਪ ਨਗਰ, ਜਸਵੰਤ ਸਿੰਘ ਕੋਲੀ, ਸਮਰਜੀਤ ਗੋਇਲ, ਬੀ ਐਸ ਆਹਲੂਵਾਲੀਆ, ਇੰਦਰਜੀਤ ਦੁਆ, ਵਿਨੇ ਸ਼ਰਮਾ, ਹਰਪਾਲ ਮਾਨ, ਸੁਰਿੰਦਰ ਸਿੰਘ ਵੀ ਮੌਜੂਦ ਸਨ।ਇਸ ਮੈਰਾਥਨ ਦੌਰਾਨ ਫਿਟਨੈਂਸ ਲਵਰ ਪੰਜਾਬ, ਬੋਰਨ ਰਨਰ, ਬਾਜ ਰਨਰ, ਪਟਿਆਲਾ ਰਨਰ, ਪਟਿਆਲਾ ਰੋਡਸ, ਫਿਟ ਰਨਰ, ਫਿਟਨੈਂਸ ਕਲੱਬ, ਪਟਿਆਲਾ ਰਨਰ, ਪਟਿਆਲਾ ਰਾਈਡਰ,ਫਨ ਵੀਲ, ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ, ਬਜਾਜ ਇੰਟਰਪ੍ਰਾਇਜ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here