ਹੰਸ ਫਾਂਊਡੇਸ਼ਨ ਵਲੋਂ ਸ਼ੁਰੂ ਕੀਤੇ ਡਾਇਲਾਸਿਸ ਯੂਨਿਟ ਵਿਚ ਦਵਾਈਆਂ ਅਤੇ ਡਾਇਲਸਿਸ ਬਿਲਕੁਲ ਮੁਫਤ ਕੀਤੇ ਜਾਣਗੇ: ਸਿਵਲ ਸਰਜਨ
Ferozepur News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਹੰਸ ਫਾਂਊਡੇਸ਼ਨ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਅੱਜ 5 ਨਵੀਆਂ ਡਾਇਲਸਿਸ ਮਸ਼ੀਨਾਂ ਦਾ ਯੂਨਿਟ ਸ਼ੁਰੂ ਕੀਤਾ ਗਿਆ, ਜੋ ਕਿ ਲੋੜਵੰਦ ਮਰੀਜਾਂ ਦੇ ਮੁਫਤ ਡਾਇਲਸਿਸ ਕਰਨਗੇ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਵੱਲੋਂ ਪੰਜਾਬ ਦੇ ਤਿੰਨ ਜ਼ਿਲਿ੍ਹਆਂ ਦੇ ਜ਼ਿਲ੍ਹਾ ਹਸਪਤਾਲਾਂ ਵਿਖ਼ੇ ਹੰਸ ਫਾਂਊਡੇਸ਼ਨ ਵਲੋਂ ਚਲਾਈਆਂ ਜਾਣ ਵਾਲੀਆਂ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ ਗਿਆ ਅਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ, ਆਮ ਆਦਮੀ ਪਾਰਟੀ ਤੋਂ ਇੱਕਬਾਲ ਸਿੰਘ ਚੇਅਰਮੈਨ, ਹਿਮਾਂਸ਼ੂ ਠੱਕਰ ਅਤੇ ਐਲਵਿਨ ਭੱਟੀ ਇਸ ਆਨਲਾਈਨ ਉਦਘਾਟਨ ਸਮਾਰੋਹ ਵਿੱਚ ਹਾਜ਼ਰ ਸਨ।
ਇਹ ਵੀ ਪੜ੍ਹੋ ’ਯੁੱਧ ਨਸ਼ਿਆਂ ਵਿਰੁੱਧ’ 28ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 463 ਥਾਵਾਂ ‘ਤੇ ਛਾਪੇਮਾਰੀ, 56 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਸਾਰਿਆਂ ਵਲੋਂ ਹੰਸ ਫਾਂਊਡੇਸ਼ਨ ਅਤੇ ਡਾ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦਾ ਇਸ ਉਪਰਾਲੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹੰਸ ਫਾਂਊਡੇਸ਼ਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਨਵਾਂ ਡਾਇਲਸਿਸ ਯੂਨਿਟ ਸਥਾਪਤ ਕੀਤਾ ਗਿਆ ਹੈ, ਜਿੱਥੇ ਲੋੜਵੰਦ ਮਰੀਜਾਂ ਦਾ ਡਾਇਲਾਸਿਸ ਸਮੇਤ ਦਵਾਈਆਂ ਬਿਲਕੁਲ ਮੁਫਤ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ ਗੁਰਾਇਆ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁੱਪਤਾ,ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਪੀਏ ਟੂ ਸਿਵਲ ਸਰਜਨ ਵਿਕਾਸ ਕਾਲੜਾ, ਰਜਨੀਸ਼ ਸ਼ਰਮਾ, ਹਰਮੀਤ ਸਿੰਘ ਖਾਈ, ਗੁਲਸ਼ਨ ਗੱਖੜ (ਬਲਾਕ ਪ੍ਰਧਾਨ), ਮੋਹਿਤ ਬਾਂਸਲ, ਮਨਪ੍ਰੀਤ ਸਿੰਘ ਅਤੇ ਹੰਸ ਫਾਂਊਡੇਸ਼ਨ ਦਾ ਸਟਾਫ ਹਾਜ਼ਰ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਿਵਲ ਹਸਪਤਾਲ ਵਿਖ਼ੇ 5 ਨਵੀਆਂ ਡਾਇਲਸਿਸ ਮਸ਼ੀਨਾਂ ਦਾ ਸਿਹਤ ਮੰਤਰੀ ਵੱਲੋਂ ਆਨਲਾਇਨ ਕੀਤਾ ਉਦਘਾਟਨ"