Punjabi Khabarsaar
ਸਾਡੀ ਸਿਹਤ

ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਚੰਡੀਗੜ੍ਹ, 20 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ।ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

 

Related posts

ਵਿਸ਼ਵ ਹੈਪੇਟਾਇਟਸ ਦਿਵਸ ਮੌਕੇ ਸਿਹਤ ਵਿਭਾਗ ਨੇ ਲਗਾਇਆ ਮੈਡੀਕਲ ਕੈਂਪ

punjabusernewssite

ਇੰਡੀਅਨ ਆਇਲ ਲਿਮਟਿਡ ਨੇ ਬਾਲਿਆਂਵਾਲੀ ਵਿਖੇ ਚਮੜੀ ਰੋਗਾਂ ਦੇ ਇਲਾਜ ਲਈ ਮੁਫਤ ਮੈਡੀਕਲ ਕੈਂਪ ਲਗਵਾਇਆ

punjabusernewssite

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ

punjabusernewssite