👉ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਲਈ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰਾਜੈਕਟਾਂ ਦੀ ਰੂਪ ਰੇਖਾ ਉਲੀਕੀ
SAS Nagar /Patiala News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦਾ ਮੁਲੰਕਣ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਅੱਜ ਆਪਣੇ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰੋਜੈਕਟਾਂ ਦੀ ਯੋਜਨਾਬੰਦੀ ਤਹਿਤ ਇਨ੍ਹਾਂ ਉਪਰ ਚਰਚਾ ਅਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦੇਣ ਲਈ ਪਟਿਆਲਾ ਦਿਹਾਤੀ ਹਲਕੇ ਦੇ 2 ਦਰਜਨ ਤੋਂ ਵਧੇਰੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਰੰਗਲਾ ਪੰਜਾਬ ਤਹਿਤ ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ ਹੈ।
ਇਹ ਵੀ ਪੜ੍ਹੋ 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ਗ੍ਰਿਫ਼ਤਾਰ
ਪਟਿਆਲਾ ਹਲਕੇ ਦੇ ਵਿਕਾਸ ‘ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਸਿਹਤ ਮੰਤਰੀ ਨੇ ਅੱਜ ਸਵੇਰ ਤੋਂ ਸ਼ਾਮ ਤੱਕ ਆਪਣੇ ਹਲਕੇ ਦੇ ਪਿੰਡਾਂ ਰੋਹਟੀ ਛੰਨਾ, ਰੋਹਟਾ, ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਇੱਛੇਵਾਲ, ਰਾਮਗੜ੍ਹ÷ ਛੰਨਾ, ਲਾਲੌਦਾ, ਘਮਰੌਦਾ, ਮੰਡੌੜ, ਸ਼ਮਲਾ, ਰੋਹਟੀ ਖਾਸ, ਹਿਆਣਾ ਕਲਾਂ, ਹਿਆਣਾ ਖੁਰਦ, ਧੰਗੇੜਾ, ਕੈਦੂਪੁਰ, ਲੰਗ, ਰੌਂਗਲਾ, ਕਿਸ਼ਨਗੜ੍ਹ, ਸਿੰਬੜੌ, ਲੌਟ, ਸਿਓਣਾ, ਵਿਕਾਸ ਨਗਰ, ਬਾਬੂ ਸਿੰਘ ਕਲੋਨੀ, ਸਿੱਧੂਵਾਲ, ਰਣਜੀਤ ਨਗਰ ਆਦਿ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।ਉਨ੍ਹਾਂ ਕਿਹਾ ਕਿ ਉਹ ਖ਼ੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।ਸਥਾਨਕ ਨੁਮਾਇੰਦਿਆ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਓ ਮੰਤਰੀ ਦੇ ਸਨਮੁੱਖ ਰੱਖੇ, ਜਿਨ੍ਹਾਂ ‘ਤੇ ਸਿਹਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਕੀਤੀਆਂ।
ਡਾ. ਬਲਬੀਰ ਸਿੰਘ ਨੇ ਵਾਤਾਵਰਣ ਸੰਭਾਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜੁੰਮੇਵਾਰੀ ਹੈ, ਇਸੇ ਤਹਿਤ ਪੁਰਾਣੇ ਦਰਖ਼ਤਾਂ ਦੀ ਛਟਾਈ ਕਰਕੇ ਉਹਨਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਰੁੱਖ ਲਗਾ ਕੇ ਦੇਖਭਾਲ ਕੀਤੀ ਜਾਵੇ।ਬੈਠਕ ਦੌਰਾਨ ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜਸਵੀਰ ਗਾਂਧੀ, ਸੁਰੇਸ਼ ਰਾਏ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ, ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।