ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

Date:

spot_img

Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ’ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰਾਂ ਖ਼ਿਲਾਫ਼ ਕਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹ ਅੱਜ ਅਰਬਨ ਅਸਟੇਟ ਸਮੇਤ ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ ਦੀਆਂ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਨਾਲ ਪੀ.ਡੀ.ਏ. ਦਫ਼ਤਰ ਪਟਿਆਲਾ ਵਿਖੇ ਮੀਟਿੰਗ ਕਰ ਰਹੇ ਸਨ।ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਜਸਬੀਰ ਗਾਂਧੀ ਸਮੇਤ ਪੀ.ਡੀ.ਏ. ਦੀਆਂ ਵੱਖ ਵੱਖ ਸ਼ਾਖਾਵਾਂ ਦੇ ਮੁਖੀ ਮੌਜੂਦ ਸਨ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਤਸਕਰੀ; ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 1 ਕਿੱਲੋ ਹੈਰੋਇਨ ਤੇ 2.9 ਲੱਖ ਦੀ ਡਰੱਗ ਮਨੀ ਸਹਿਤ 3 ਗ੍ਰਿਫ਼ਤਾਰ

ਡਾ. ਬਲਬੀਰ ਸਿੰਘ ਨੇ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਵੱਲੋਂ ਰੱਖੇ ਗਏ ਮਸਲਿਆਂ ‘ਤੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕਰਦਿਆਂ ਹਰੇਕ ਮਸਲੇ ‘ਤੇ ਵਿਚਾਰ ਚਰਚਾ ਕਰਦਿਆਂ ਕੰਮਾਂ ਨੂੰ ਕਰਵਾਉਣ ਦਾ ਸਮਾਂ ਨਿਸ਼ਚਿਤ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਦੀ ਇੰਨ ਬਿੰਨ ਪਾਲਣਾ ਸਮੇਤ ਕੰਮ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਉਨ੍ਹਾਂ ਕੋਹਿਨੂਰ ਇਨਕਲੇਵ ਵਾਸੀਆਂ ਵੱਲੋਂ ਬਿਲਡਰ ਵੱਲੋਂ ਬੁਨਿਆਦੀ ਸਹੂਲਤਾਂ ਨਾਹ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  Bikram Majithia ਦਾ ਮੁੜ ਵਧਿਆ ਪੁਲਿਸ ਰਿਮਾਂਡ, ਜਾਣੋ ਹੁਣ ਤੱਕ ਵਿਜੀਲੈਂਸ ਨੂੰ ਕੀ ਲੱਭਿਆ

ਉਨ੍ਹਾਂ ਓਮੈਕਸ ਸਿਟੀ ਦੀਆਂ ਸਮੱਸਿਆਵਾਂ ਇਕ ਹਫ਼ਤੇ ’ਚ ਹੱਲ ਕਰਨ ਲਈ ਪੀ.ਡੀ.ਏ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ।ਮੀਟਿੰਗ ਦੌਰਾਨ ਪੁੱਡਾ ਅਧਿਕਾਰੀਆਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਤਾਜ਼ਾ ਰਿਪੋਰਟ ਪੇਸ਼ ਕੀਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਲੰਬਿਤ ਕੰਮਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਸਿਹਤ ਮੰਤਰੀ ਨੇ ਹੁਕਮ ਦਿੱਤੇ ਕਿ ਬੁਨਿਆਦੀ ਢਾਂਚੇ ਦੇ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕਰਨ ਲਈ ਸਮਾਂਬੱਧ ਐਕਸ਼ਨ ਲਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...