Thursday, April 16, 2026
spot_img
spot_img

ਡਿਊਟੀ ‘ਚ ਕੁਤਾਹੀ ਵਿਰੁੱਧ ਸਿਹਤ ਮੰਤਰੀ ਸਖ਼ਤ ਰਵੱਈਆ:ਸਿਵਲ ਸਰਜਨ ਅਤੇ ਐਸ.ਐਮ.ਓ. ਨੂੰ ਕਾਰਨ ਦੱਸੋ ਨੋਟਿਸ ਜਾਰੀ

Date:

spot_img

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ
Fatehgarh News:ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ।

ਇਹ ਵੀ ਪੜ੍ਹੋ  Big News: ਫ਼ਿਰੌਤੀ ਲਈ 7 ਸਾਲਾਂ ਬੱਚੇ ਨੂੰ ਅਗਵਾ ਕਰਨ ਵਾਲਾ ‘ਕਿਡਨੇਪਰ’ ਪੁਲਿਸ ਮੁਕਾਬਲੇ ’ਚ ਢੇਰ,ਦੋ ਕਾਬੂ

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ। ਸਥਿਤੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ, “ਇਹ ਅਸਵੀਕਾਰਯੋਗ ਹੈ ਕਿ ਮਰੀਜ਼ਾਂ ਨੂੰ ਕਤਾਰਾਂ ਵਿੱਚ ਉਡੀਕ ਕਰਨੀ ਪਈ ਜਦੋਂ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਪਏ ਸਨ। ਅਜਿਹੀ ਕੁਤਾਹੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਮਰੀਜ਼ਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਸਵੇਰੇ 8.30 ਵਜੇ ਤੱਕ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਣ ਅਤੇ ਸਵੇਰੇ 9 ਵਜੇ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।ਮੰਤਰੀ ਨੇ ਅੱਗੇ ਕਿਹਾ, “ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਅਸੀਂ ਅਜਿਹੀਆਂ ਗਲਤੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ ਅਤੇ ਸਾਰੇ ਮਰੀਜ਼ਾਂ ਦੀ ਸਮੇਂ ਸਿਰ ਅਤੇ ਕੁਸ਼ਲ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...