👉ਡਾਈਰੀਆ ਰੋਕਥਾਮ ਲਈ ਸਖ਼ਤ ਕਦਮ, ਸਿਹਤ ਮੰਤਰੀ ਨੇ ਦਿੱਤੀਆਂ ਤਤਕਾਲ ਹਦਾਇਤਾਂ, ਮੁਫ਼ਤ ਇਲਾਜ ਜਾਰੀ
Patiala News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਅੱਜ ਐਤਵਾਰ ਨੂੰ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਮੌਕੇ ਦੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੁੱਝ ਪੀੜ੍ਹਤ ਪ੍ਰਵਾਰਾਂ ਨੇ ਸਿਹਤ ਮੰਤਰੀ ਦੇ ਸਾਹਮਣੇ ਹਸਪਤਾਲ ਦੇ ਡਾਕਟਰਾਂ ਉਪਰ ਗੰਭੀਰ ਦੋਸ਼ ਲਗਾਏ, ਜਿਸਦੀ ਸਿਹਤ ਮੰਤਰੀ ਨੇ ਉੱਚ ਪੱਧਰੀ ਜਾਂਚ ਦਾ ਭਰੋਸਾ ਦਿਵਾਇਆ। ਇਸ ਪਿੰਡ ਵਿਚ ਹੁਣ ਤੱਕ ਡਾਇਰੀਆ ਦੇ 56 ਕੇਸ ਸਾਹਮਣੇ ਆ ਚੁੱਕੇ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖਬਰ ਹੈ।
ਸਿਹਤ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਮਰੀਜਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ। ਉਹਨਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਡਾ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਬਿਮਾਰ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਡਿਸਪੈਂਸਰੀਆਂ ਵੀ ਖੋਲੀਆਂ ਗਈਆਂ ਹਨ ਜਿੱਥੇ ਓ.ਆਰ.ਐਸ., ਐਂਟੀਬਾਇਓਟਿਕ ਦਵਾਈਆਂ ਅਤੇ ਕਲੋਰੀਨ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ਅਦਾਕਾਰ ਤਾਨੀਆ ਦੇ ਪਿਤਾ ਨੂੰ ਹਸਪਤਾਲ ‘ਚ ਮਿਲੇ ਸਿਹਤ ਮੰਤਰੀ, ਕਿਹਾ ਹਮਲਾਵਾਰ ਨੂੰ ਮਿਲੇਗੀ ਮਿਸਾਲੀ ਸਜ਼ਾ
ਸਿਹਤ ਮੰਤਰੀ ਨੇ ਨਗਰ ਨਿਗ਼ਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲੀਆਂ ਅਤੇ ਨਾਲਿਆਂ ਦੀ ਤੁੰਰਤ ਸਫ਼ਾਈ ਕਰਵਾਈ ਜਾਵੇ। ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ, ਜਸਵੀਰ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਨਮਾਜਰਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਐਸ.ਐਮ.ਓ ਡਾ: ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ , ਦਿਵਜੋਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।