ਬੱਚੇ ਦੀ ਮੌਤ ਦਰ ’ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ: ਡਾ ਤੇਜਵੰਤ ਸਿੰਘ ਢਿੱਲੋਂ
ਬਠਿੰਡਾ, 19 ਫ਼ਰਵਰੀ : ਅੱਜ ਦਫ਼ਤਰ ਸਿਵਲ ਸਰਜਨ ਵਿਖੇ ਮੈਡੀਕਲ ਅਫ਼ਸਰਾਂ, ਐਲ.ਐਚ.ਵੀਜ਼., ਏ.ਐਨ.ਐਮ ਦੀ ਚਾਈਲਡ ਡੈੱਥ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਜਿਸਦੀ ਅਗਵਾਈ ਕਰਦਿਆਂ ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਟੀਚੇ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ।
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਨੌਸਰਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ
ਇਸ ਮੀਟਿੰਗ ਵਿੱਚ ਦਸਿਆ ਗਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਘਰਾਂ ਵਿੱਚ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾ ਰਹੀ ਹੈ। ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆਂ ਦਾ ਸੰਪੂਰਨ ਟੀਕਾਕਰਣ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆਂ ਦਾ ਹਰੇਕ ਤਰ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਸਮੇਂ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ,ਡਾ ਅੰਜਲੀ ਬਾਂਸਲ, ਡਾ ਮੁਨੀਸਾ, ਡਾ ਇੰਦਰਜੀਤ, ਡਾ ਅਸੀਸ, ਵਿਨੋਦ ਖੁਰਾਣਾ, ਅਤੇ ਸੰਤੋਸ ਰਾਣੀ ਹਾਜ਼ਰ ਸਨ।