ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਡੱਲੇਵਾਲ ਨੂੰ ਹਸਪਤਾਲ ਵਿੱਚ ਭਰਤੀ ਕਰਨ ਲਈ ਕੀ ਕੀਤਾ? ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ ਕਿ ਜੇਕਰ ਅਸੀਂ ਡੱਲੇਵਾਲ ਨੂੰ ਅੰਦੋਲਨ ‘ਚੋਂ ਚੁੱਕ ਕੇ ਹਸਪਤਾਲ ਵਿੱਚ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮਾਮਲਾ ਗੜਬੜਾ ਸਕਦਾ ਹੈ।
ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ, ਡੱਲੇਵਾਲ ਨਾਲ ਹੋ ਸਕਦੀ ਹੈ ਗੱਲਬਾਤ
ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੂੰ ਕੇਂਦਰ ਦੀ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਨੂੰ ਜ਼ਰੂਰ ਮਦਦ ਕਰਨੀ ਚਾਹੀਦੀ ਹੈ। ਫਿਲਹਾਲ ਇਸ ਵੇਲੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾ ਰਹੀ ਹੈ ਤੇ ਇੱਕ ਦੂਜੇ ਵੱਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ।
Share the post "ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਜਾਰੀ, ਪੰਜਾਬ ਸਰਕਾਰ ਨੂੰ ਸੁਪਰੀਮ ਫ਼ਟਕਾਰ"