spot_img

ਪੰਜਾਬ ‘ਚ ਹੀਟਵੇਵ ਅਲਰਟ, 5 ਦਿਨਾਂ ਲਈ ਯੈਲੋ ਅਲਰਟ ਜਾਰੀ

Date:

spot_img

Punjab News : ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਤਿੱਖੀ ਗਰਮੀ ਅਤੇ ਹੀਟਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਲਈ ਗਰਮੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ 17, 18, 19, 20 ਅਤੇ 21 ਮਈ ਲਈ ਯੈਲੋ ਅਲਰਟ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵਧੇਗਾ। ਖਾਸ ਕਰਕੇ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਰਗੇ ਇਲਾਕਿਆਂ ਵਿੱਚ ਹੀਟਵੇਵ ਦਾ ਪ੍ਰਭਾਵ ਸਭ ਤੋਂ ਜ਼ਿਆਦਾ ਰਹੇਗਾ। ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ 👉 AAP ‘ਚ ਸਮੂਲੀਅਤ ਤੋਂ ਪਹਿਲਾਂ Surjit Singh Rakhra ਦਾ ਆਇਆ ਅਹਿਮ ਬਿਆਨ ਸਾਹਮਣੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਵਾਉਣਗੇ ਆਪ ਵਿਚ ਸ਼ਾਮਲ

ਤੇਜ਼ ਧੁੱਪ, ਗਰਮ ਹਵਾਵਾਂ ਅਤੇ ਵਧਦੀ ਨਮੀ ਕਾਰਨ ਲੋਕਾਂ ਨੂੰ ਦਿਨਚਰੀਆ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਹਾਲਾਤ ਵਿੱਚ ਮੌਸਮ ਵਿਭਾਗ ਨੇ ਲੋਕਾਂ ਨੂੰ ਸਖ਼ਤ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਜ਼ਰੂਰਤ ਘਰੋਂ ਬਾਹਰ ਨਾ ਨਿਕਲਿਆ ਜਾਵੇ। ਉੱਧਰ ਸਿਹਤ ਵਿਭਾਗ ਦੇ ਮਾਹਿਰਾਂ ਨੇ ਵੀ ਲੋਕਾਂ ਨੂੰ ਹੀਟਵੇਵ ਅਤੇ ਡੀ-ਹਾਈਡਰੇਸ਼ਨ ਤੋਂ ਬਚਣ ਲਈ ਖ਼ਾਸ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀ ਦੇ ਦਿਨਾਂ ਵਿੱਚ ਸਰੀਰ ਨੂੰ ਹਾਈਡਰੇਟ ਰੱਖਣਾ ਸਭ ਤੋਂ ਜ਼ਰੂਰੀ ਹੈ। ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਅਤੇ ਹਮੇਸ਼ਾ ਆਪਣੇ ਨਾਲ ਪਾਣੀ ਦੀ ਬੋਤਲ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉 Hoshiarpur Borewell Incident: ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗਿਆ ਬੱਚਾ 9 ਘੰਟਿਆਂ ਬਾਅਦ ਸੁਰੱਖਿਅਤ ਕੱਢਿਆ ਬਾਹਰ

ਇਸਦੇ ਨਾਲ ਹੀ ਖੀਰਾ, ਖਰਬੂਜਾ, ਤਰਬੂਜ ਅਤੇ ਨਿੰਬੂ ਪਾਣੀ ਵਰਗੀਆਂ ਕੁਦਰਤੀ ਚੀਜ਼ਾਂ ਸਰੀਰ ਨੂੰ ਠੰਡਕ ਪਹੁੰਚਾਉਣ ਵਿੱਚ ਮਦਦਗਾਰ ਹਨ। ਮਾਹਿਰਾਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਡੀ-ਹਾਈਡਰੇਸ਼ਨ ਸਿਰਫ਼ ਆਮ ਪਿਆਸ ਨਹੀਂ ਹੁੰਦੀ, ਸਗੋਂ ਇਹ ਗੰਭੀਰ ਸਿਹਤ ਸਮੱਸਿਆ ਬਣ ਸਕਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿੱਚ ਬਹੁਤ ਜ਼ਿਆਦਾ ਪਿਆਸ, ਥਕਾਵਟ ਅਤੇ ਕਮਜ਼ੋਰੀ ਸ਼ਾਮਲ ਹਨ, ਜਦਕਿ ਗੰਭੀਰ ਹਾਲਤ ਵਿੱਚ ਚੱਕਰ ਆਉਣਾ, ਉਲਝਣ ਅਤੇ ਬਲੱਡ ਪ੍ਰੈਸ਼ਰ ਘਟਣਾ ਵੀ ਹੋ ਸਕਦਾ ਹੈ। ਖ਼ਾਸ ਤੌਰ ’ਤੇ ਬਜ਼ੁਰਗਾਂ, ਪਹਿਲਾਂ ਤੋਂ ਬਿਮਾਰ ਲੋਕਾਂ ਅਤੇ ਲੰਬੇ ਸਮੇਂ ਤੱਕ ਧੁੱਪ ਵਿੱਚ ਕੰਮ ਕਰਨ ਵਾਲਿਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਭਾਵ ਵਧਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨੀ ਹੀ ਸੁਰੱਖਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...