ਗਰਮੀ ਦਾ ਕਹਿਰ; ਪੰਜਾਬ ’ਚ ਬਿਜਲੀ ਦੀ ਮੰਗ ਨੇ ਰਿਕਾਰਡ ਤੋੜਿਆ

0
646

👉ਮੰਗਲਵਾਰ ਨੂੰ ਬਿਜਲੀ ਦੀ ਮੰਗ 16,192 ਮੈਗਾਵਾਟ ’ਤੇ ਪੁੱਜੀ

Chandigarh News: ਪਿਛਲੇ ਕਈ ਦਿਨਾਂ ਤਂੋ ਸੂਬੇ ਭਰ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਦੂਜੇ ਪਾਸੇ ਝੋਨੇ ਦੇ ਚੱਲ ਰਹੇ ਸ਼ੀਜਨ ਦੌਰਾਨ ਪੰਜਾਬ ’ਚ ਗਰਮੀ ਦੀ ਮੰਗ ਨੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿਚ ਅੱਜ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਤੱਕ ਪੁੱਜ ਗਈ। ਹਾਲਾਂਕਿ ਇਸ ਮੰਗ ਨੂੰ ਪਾਵਰਕਾਮ ਵੱਲੋਂ ਬਿਨ੍ਹਾਂ ਕਿਸੇ ਤਰ੍ਹਾਂ ਦੀ ਰੁਕਾਵਟ ਦੇ ਪੂਰਾ ਕੀਤਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਗਿਆ ਸੀ, ਜੋ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਭ ਤੋਂਂ ਵੱਧ ਮੰਗ ਸੀ।

ਇਹ ਵੀ ਪੜ੍ਹੋ  ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਉਧਰ, ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰਿ੍ਹਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿਆਨਕ ਗਰਮੀ ਕਾਰਨ ਰਿਕਾਰਡ ਤੋੜ ਬਿਜਲੀ ਦੀ ਮੰਗ ਅਗੇਤੀ ਝੋਨੇ ਦੀ ਬਿਜਾਈ ਦੇ ਆਖਰੀ ਪੜਾਅ ਦੇ ਸ਼ੁਰੂ ਹੋਣ ਤੋਂ ਮਹਿਜ ਇੱਕ ਦਿਨ ਬਾਅਦ ਆਈ। ਦੱਸਣਯੋਗ ਹੈ ਕਿ ਇਸ ਸਾਲ ਸੂਬਾ ਸਰਕਾਰ ਨੇ 1 ਜੂਨ ਤੋਂ ਬਿਜਾਈ ਕਰਨ ਦਾ ਫ਼ੈਸਲਾ ਲਿਆ ਸੀ।

ਇਹ ਵੀ ਪੜ੍ਹੋ  “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਪੀਐਸਪੀਸੀਐਲ ਵੱਲੋਂ ਸੂਝਵਾਨ ਅਤੇ ਰਣਨੀਤਕ ਪਹਿਲ ਸਦਕਾ ਸੂਬਾ ਅਗਲੇ ਦਿਨ ਹੀ ਆਪਣੇ ਹੀ ਪਿਛਲੇ ਮੰਗ ਰਿਕਾਰਡ ਨੂੰ ਤੋੜਨ ਵਿੱਚ ਸਫ਼ਲ ਰਿਹਾ।ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਬੋਰਡ ਆਫ਼ ਡਾਇਰੈਕਟਰਸ ਅਤੇ ਸਾਰੇ ਕਰਮਚਾਰੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਦੇ ਕੁਸ਼ਲ ਪ੍ਰਬੰਧਨ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਤਿਆਰੀ ਨੇ ਹਰ ਖੇਤਰ, ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here