Moga News: Moga ‘ਚ ਬੀਤੀ ਦੇਰ ਸ਼ਾਮ ਚੱਲੀਆਂ ਅੰਨੇਵਾਹ ਗੋਲੀਆਂ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਅਤੇ 2 ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਮੋਗਾ ਦੇ ਅੰਗਦ ਨਗਰ ਮੁਹੱਲੇ ਵਿਚ ਵਾਪਰੀ ਹੈ, ਜਿੱਥੇ ਮ੍ਰਿਤਕ ਤੇ ਜਖ਼ਮੀ ਨੌਜਵਾਨ ਆਪਣੇ ਘਰ ਦੇ ਬਾਹਰ ਖ੍ੜ੍ਹੇ ਹੋਏ ਸਨ। ਇਸ ਦੌਰਾਨ ਇੱਕ ਕਾਲੇ ਰੰਗ ਦੀ ਸਕਾਰਪੀਓ ਕਾਰ ਆਈ, ਜਿਸਦੇ ਸ਼ੀਸ਼ੇ ਵੀ ਕਾਲੇ ਸਨ। ਇਸ ਕਾਰ ਵਿਚ ਸਵਾਰ ਕੁੱਝ ਨੌਜਵਾਨਾਂ ਵੱਲੋਂ ਇੱਥੈ ਖੜ੍ਹੇ ਨੌਜਵਾਨਾਂ ਉੱਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 4 ਜਣੇ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਵਿਚੋਂ ਹਸਪਤਾਲ ਵਿਚ ਦੋ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸਾਹਿਲ ਅਤੇ ਗਗਨ ਵਜੋਂ ਹੋਈ ਹੈ। ਮੁਢਲੀ ਜਾਂਚ ਮੁਤਾਬਕ ਇਹ ਘਟਨਾ ਦੋ ਗੁੱਟਾਂ ਵਿਚ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਫ਼ਿਲਹਾਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ 👉Canada Election; British Columbia ਸੂਬੇ ਦੀਆਂ ਚੋਣਾਂ ‘ਚ ਪੰਜਾਬੀਆਂ ਦੀ ਬੱਲੇ-ਬੱਲੇ, 15 ਪੰਜਾਬੀ MLA ਦੀ ਚੋਣ ਜਿੱਤੇ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



