ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

0
19

ਬਠਿੰਡਾ, 16 ਨਵੰਬਰ : ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦੇ 19 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਰਵਾਏ ਜਾ ਰਹੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਲਈ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜਮਾਂ ਨੇ ‘ਗੁਰੂਘਰ’ ਵਿਚ ਜਾ ਕੇ ਮੰਗੀ ਮੁਆਫ਼ੀ

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੇ ਅੰਦਰ-ਬਾਹਰ ਸਾਫ-ਸਫਾਈ ਦਾ ਪ੍ਰਬੰਧ ਕਰਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣੀ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਐਸਡੀਐਮ ਮੌੜ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here