ਬਠਿੰਡਾ, 6 ਫ਼ਰਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ।
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਤੇ ਅਧਿਆਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਚੰਡੀਗੜ੍ਹ ਮੇਅਰ ਚੋਣ: ਆਪ ਨੇ ਚੋਣ ਅਧਿਕਾਰੀਆਂ ਦੀਆਂ ਵੀਡੀਓ ਕੀਤੀਆਂ ਜਾਰੀ
ਇਸ ਦੌਰਾਨ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਾਰ ਦਾ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ਼੍ਰੀ ਇੰਦਰਜੀਤ ਸਿੰਘ,ਚਮਕੌਰ ਮਾਨ, ਗੁਰਅਵਤਾਰ ਸਿੰਘ ਗੋਗੀ, ਰਾਮ ਪ੍ਰਕਾਸ਼ ਜਿੰਦਲ, ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ"