Punjabi Khabarsaar
ਸਾਹਿਤ ਤੇ ਸੱਭਿਆਚਾਰ

ਬਠਿੰਡਾ’ਚ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਕਰਵਾਈ ਹੈਰੀਟੇਜ ਵਾਕ

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ:ਅਨਿੱਲ ਠਾਕੁਰ
ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ:ਨੀਲ ਗਰਗ
ਬਠਿੰਡਾ ਆਪਣੇ-ਆਪ ’ਚ ਮਾਣਮੱਤਾ ਤੇ ਪੁਰਾਤਨ ਸ਼ਹਿਰ:ਪੂਨਮ ਸਿੰਘ
ਬਠਿੰਡਾ, 27 ਸਤੰਬਰ:ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ ਫਾਇਰ ਬ੍ਰਿਗੇਡ ਤੋਂ ਸ਼ੁਰੂ ਹੋ ਕੇ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋ ਕੇ ਸਮਾਪਤ ਕੀਤੀ ਗਈ। ਇਸ ਮੌਕੇ ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਪੂਨਮ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਆਈਐਚਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਅਨਿਲ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੂਰਿਜ਼ਮ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਨੀਲ ਗਰਗ ਨੇ ਕਿਹਾ ਕਿ ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੀਆਂ ਪੁਰਾਤਨ ਇਮਾਰਤਾਂ ਦੀ ਸਾਂਭ-ਸੰਭਾਲ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਡਮ ਪੂਨਮ ਸਿੰਘ ਨੇ ਕਿਹਾ ਕਿ ਬਠਿੰਡਾ ਸ਼ਹਿਰ ਆਪਣੇ-ਆਪ ਵਿੱਚ ਮਾਣਮੱਤਾ ਤੇ ਪੁਰਾਤਨ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਜ਼ਿਲ੍ਹੇ ਦੀਆਂ ਪੁਰਾਤਨ ਇਮਾਰਤਾਂ ਨੂੰ ਸੰਭਾਲਣ ਦੀਆਂ ਯੋਜਨਾਵਾਂ ਉਲੀਕ ਰਿਹਾ ਹੈ, ਜਿਨ੍ਹਾਂ ਦੀਆਂ ਜਲਦ ਪ੍ਰਪੋਜ਼ਲਾਂ ਬਣਾ ਕੇ ਸਰਕਾਰ ਨੂੰ ਭੇਜੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਠਿੰਡੇ ਦੀਆਂ ਝੀਲਾਂ ਨੂੰ ਹੋਰ ਵਿਕਸਿਤ ਕਰਨ ਲਈ ਪ੍ਰਪੋਜਲਾਂ ਬਣਾ ਰਿਹਾ ਹੈ। ਇਸ ਮੌਕੇ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਅਰੋੜਾ, ਕੋਆਰਡੀਨੇਟਰ ਰੀਤੂ ਬਾਲਾ ਗਰਗ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਅਤੇ ਆਈ.ਐਚ.ਐਮ ਦੇ ਵਿਦਿਆਰਥੀ ਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।

 

Related posts

ਪੰਚਕੂਲਾ ਸ਼ਹਿਰ ਵਿੱਚ ਇੱਕ ਨਿਵੇਕਲਾ ਕਿਤਾਬ ਘੁੰਢ ਚੁਕਾਈ ਸਮਾਗਮ ਹੋਇਆ

punjabusernewssite

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ’ਚ ’ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

punjabusernewssite

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਵਿਰਾਸਤ ਨਾਲ ਜੋੜਨ ਲਈ ਜਸ਼ਨ-ਏ-ਵਿਰਾਸਤ ਪ੍ਰੋਗਰਾਮ 11 ਨੂੰ

punjabusernewssite