Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੀ ਇਮਾਰਤ ਨੂੰ ਅਗਲੇ ਕੁਝ ਦਿਨਾਂ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਧਮਕੀ ਮਿਲਦੇ ਹੀ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਪੂਰੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਲਾਗੂ ਕਰ ਦਿੱਤੇ ਗਏ।
ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਟੀਮਾਂ ਵੱਲੋਂ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਆਵਾਜਾਈ ‘ਤੇ ਨਿਗਰਾਨੀ ਵਧਾ ਦਿੱਤੀ ਗਈ। ਇਸ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਦੋ ਗੇਟਾਂ ਨੂੰ ਛੱਡ ਕੇ ਬਾਕੀ ਸਾਰੇ ਦਾਖ਼ਲਾ ਅਤੇ ਨਿਕਾਸ ਗੇਟ ਬੰਦ ਕਰ ਦਿੱਤੇ ਗਏ।
ਇਹ ਵੀ ਪੜ੍ਹੋ 👉सरकारी अस्पतालों में साफ-सफाई और सुरक्षा व्यवस्था को पीपीपी मोड पर करवाया जाएगा : आरती सिंह राव
ਬਠਿੰਡਾ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਨੇ ਪੁਸ਼ਟੀ ਕਰਦੇ ਦੱਸਿਆ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਲਈ ਗੇਟ ਬੰਦ ਕਰਵਾ ਦਿਤੇ ਹਨ ਤੇ ਅਦਾਲਤ ਦੇ ਦੋ ਗੇਟਾਂ ਖੁੱਲ੍ਹੇ ਰੱਖੇ ਗਏ ਹਨ ਜਿਨ੍ਹਾਂ ਤੇ ਸਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਕਿੰਗ ਏਰੀਆ, ਦਫ਼ਤਰਾਂ ਅਤੇ ਜਨਤਕ ਥਾਵਾਂ ਸਮੇਤ ਕੋਰਟ ਕੰਪਲੈਕਸ ਦੇ ਹਰ ਹਿੱਸੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਹੈ। ਉੱਧਰ,ਪੁਲੀਸ ਅਧਿਆਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਤੱਕ ਪਹੁੰਚਣ ਲਈ ਕੰਮ ਕਰ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





