ਚੰਡੀਗੜ੍ਹ: ਨਵਜੋਤ ਸਿੱਧੂ ਦਾ ਆਪਣੀ ਹੀ ਪਾਰਟੀ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਲੈ ਕੇ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ। ਖ਼ਬਰਾਂ ਦੀ ਮਨੀਏ ਤਾਂ ਜਲਦ ਹੀ ਕਾਂਗਰਸ ਹਾਈਕਮਾਂਡ ਨਵਜੋਤ ਸਿੱਧੂ ਖਿਲਾਫ਼ ਨੋਟਿਸ ਜਾਰੀ ਕੀਤਾ ਜਾ ਸਕਦਾ। ਦਰਅਸਲ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਆਪਣੇ ਹੀ ਪਾਰਟੀ ਦੇ ਕਈ ਨੇਤਾ ਦੇ ਬਿਨ੍ਹਾਂ ਨਾਂਅ ਲਏ ਨਿਸ਼ਾਨੇ ਸਾਧੇ ਜਾ ਰਹੇ ਹਨ।
ਪੰਜਾਬ ਸਰਕਾਰ ਦਾ ਨਵਾਂ ਫੈਸਲਾ: ਹੁਣ ਸਿਰਫ਼ ਖੂਨ ਦੇ ਰਿਸ਼ਤੇ ’ਚ ਹੀ ਮੁਫ਼ਤ ਹੋਵੇਗੀ ਪਾਵਰ ਆਫ਼ ਅਟਾਰਨੀ
ਉਥੇ ਹੀ ਦੂਜੇ ਪਾਸੇ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਸਮੇਤ ਕਈ ਸੀਨੀਅਰ ਨੇਤਾਵਾਂ ਵੱਲੋਂ ਸਿੱਧੂ ਖ਼ਿਲਾਫ਼ ਅਨੁਸ਼ਾਸਨਹੀਣਤਾ ਦੇ ਦੋਸ਼ ’ਚ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।